ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ (16 ਜਨਵਰੀ) ਜਲੰਧਰ ਦੌਰਾ ਰੱਦ ਹੋ ਗਿਆ ਹੈ। ਖ਼ਰਾਬ ਮੌਸਮ ਕਾਰਨ ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਟੇਕਆਫ ਨਹੀਂ ਕਰ ਸਕੀ। ਉਨ੍ਹਾਂ ਨੇ ਐਨਆਈਟੀ ਜਲੰਧਰ ਵਿਖੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਾ ਸੀ। ਰਾਸ਼ਟਰਪਤੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਜੀਐਨਡੀਯੂ ਵਿਖੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ।
ਰਾਸ਼ਟਰਪਤੀ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਦੇ 21ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ। ਰਾਸ਼ਟਰਪਤੀ ਦੇ ਸਮਾਗਮ ਵਿੱਚ ਸ਼ਾਮਲ ਨਾ ਹੋਣ ਕਾਰਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਪਹੁੰਚੇ। ਰਾਜਪਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਡਿਗਰੀਆਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਮਗ ਵੀ ਭੇਟ ਕੀਤੇ।

ਇਹ ਸਮਾਗਮ ਉਨ੍ਹਾਂ 31 ਵਿਦਿਆਰਥੀਆਂ ਲਈ ਖਾਸ ਤੌਰ ‘ਤੇ ਭਾਵੁਕ ਪਲ ਸੀ ਜਿਨ੍ਹਾਂ ਨੂੰ ਰਾਸ਼ਟਰਪਤੀ ਹੱਥੋਂ ਨਿੱਜੀ ਤੌਰ ‘ਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸੋਨੇ ਦੇ ਤਮਗੇ ਭੇਟ ਕੀਤੇ ਜਾਣੇ ਸਨ। ਐਨਆਈਟੀ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਦਾ ਉਦੇਸ਼ ਨੌਜਵਾਨਾਂ ਨੂੰ ਤਕਨੀਕੀ ਨਵੀਨਤਾ ਅਤੇ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਨਾ ਸੀ।
ਦੱਸ ਦੇਈਏ ਕਿ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਰਾਸ਼ਟਰਪਤੀ ਦੀ ਫੇਰੀ ਲਈ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਸਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ‘ਤੇ ਜ਼ਿਲ੍ਹੇ ਨੂੰ 14 ਜਨਵਰੀ ਤੋਂ 16 ਜਨਵਰੀ ਤੱਕ “ਨੋ-ਫਲਾਇੰਗ ਜ਼ੋਨ” ਐਲਾਣਿਆ ਗਿਆ ਹੈ।
ਇਹ ਵੀ ਪੜ੍ਹੋ : ਅਦਾਕਾਰਾ ਮੈਂਡੀ ਤੱਖਰ ਨੇ ਪਤੀ ਤੋਂ ਲਿਆ ਤਲਾਕ, ਵਿਆਹ ਦੇ 2 ਸਾਲਾਂ ਬਾਅਦ ਹੀ ਟੁੱਟਿਆ ਰਿਸ਼ਤਾ
ਇਸ ਤਹਿਤ ਡਰੋਨ, ਨਿੱਜੀ ਹੈਲੀਕਾਪਟਰ, ਰਿਮੋਟ ਕੰਟਰੋਲ ਏਅਰਕ੍ਰਾਫਟ ਅਤੇ ਗਰਮ ਹਵਾ ਦੇ ਗੁਬਾਰੇ ਉਡਾਉਣ ‘ਤੇ ਸਖ਼ਤ ਪਾਬਦੀ ਸੀ। ਸੁਰੱਖਿਆ ਏਜੰਸੀਆਂ ਨੇ ਸਥਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੋਇਆ ਸੀ ਅਤੇ ਇੱਕ ਸੁਰੱਖਿਆ ਘੇਰਾ ਸਥਾਪਤ ਕਰ ਦਿੱਤਾ ਸੀ, ਜਦੋਂ ਕਿ ਟ੍ਰੈਫਿਕ ਪੁਲਿਸ ਨੇ ਜਨਤਾ ਨੂੰ ਅਸੁਵਿਧਾ ਤੋਂ ਬਚਣ ਲਈ ਰੂਟ ਡਾਇਵਰਸ਼ਨ ਵੀ ਲਾਗੂ ਕੀਤੇ ਸਨ।
ਵੀਡੀਓ ਲਈ ਕਲਿੱਕ ਕਰੋ -:
























