ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਜਦੋਂ ਕਿ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਾਗਰਿਕ ਸੁਆਗਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।

President Droupadi Murmu
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦੇ ਆਉਣ ‘ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
President Droupadi Murmu
ਇਹ ਪਹਿਲੀ ਵਾਰ ਹੈ ਜਦੋਂ ਕੋਈ ਰਾਸ਼ਟਰਪਤੀ ਪੰਜਾਬ ਰਾਜ ਭਵਨ ਵਿੱਚ ਦੋ ਦਿਨ ਰੁਕੇਗਾ। ਉਨ੍ਹਾਂ ਦੇ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀ ਖੁਦ ਸਥਿਤੀ ਨੂੰ ਸੰਭਾਲ ਰਹੇ ਹਨ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਪੰਦਰਾਂ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨੂੰ ਦਿੱਤੀ ਵਧਾਈ
SSP ਦੀਪਕ ਪਾਰਿਖ ਲਗਾਤਾਰ ਘਟਨਾ ਵਾਲੀ ਥਾਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਏਡੀਜੀਪੀ (ਐਨਆਰਆਈ) ਪ੍ਰਵੀਨ ਕੁਮਾਰ ਖ਼ੁਦ ਮੁਹਾਲੀ ਪੁੱਜੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੱਲ੍ਹ ਉਹ ਪੀਯੂ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਮੋਹਾਲੀ ਦੇ ਪੰਜ ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਉਡਾਣ ਭਰਨ ਦੀ ਇਜਾਜ਼ਤ ਨਹੀਂ ਹੋਵੇਗੀ। ਮੋਹਾਲੀ ਪੁਲਿਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਫੇਰੀ ਕਾਰਨ ਡਾਇਵਰਸ਼ਨ ਪਲਾਨ ਜਾਰੀ ਕੀਤਾ ਹੈ। ਤਾਂ ਜੋ ਵੀਆਈਪੀ ਰੂਟ ਕਾਰਨ ਉਨ੍ਹਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -:
