ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਐਵਾਰਡ ਅਤੇ ਡਿਗਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੇ।
ਇਸ ਮੌਕੇ ਰਾਸ਼ਟਰਪਤੀ ਨੇ ਨਿਸ਼ਾਨੇਬਾਜ਼ ਮਨੂ ਭਾਕਰ ਤੇ ਗਾਇਕਾ ਜਸਪਿੰਦਰ ਨਰੂਲਾ, ਡਾ: ਆਰ.ਜੇ. ਹੰਸਗਿਲ ਅਤੇ ਕਮਲੇਸ਼ ਡੀ. ਪਟੇਲ ਨੂੰ ਡਾਕਟਰ ਆਫ਼ ਸਾਇੰਸ (ਆਨਰੇਰੀ ਡਿਗਰੀ) ਨੂੰ ਸਨਮਾਨਿਤ ਕੀਤਾ। ਨਿਵੇਦਿਤਾ ਰਘੁਨਾਥ ਭਿਡੇ ਨੂੰ ਡਾਕਟਰ ਆਫ਼ ਲਿਟਰੇਚਰ (ਆਨਰੇਰੀ ਡਿਗਰੀ) ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਇਨ੍ਹਾਂ ਮਸ਼ਹੂਰ ਹਸਤੀਆਂ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਗਏ।
ਇਹ ਵੀ ਪੜ੍ਹੋ : MP ਅੰ.ਮ੍ਰਿਤ/ਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, HC ਨੇ ਪਟੀਸ਼ਨ ਦਾ ਕੀਤਾ ਨਿਪਟਾਰਾ
ਇਸ ਦੌਰਾਨ ਆਪਣੇ ਭਾਸ਼ਣ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਇਥੇ ਆ ਕੇ ਕਾਫ਼ੀ ਚੰਗਾ ਲੱਗਾ ਹੈ ਤੇ ਮੈਂ ਇਥੇ ਸਨਮਾਨ ਹਾਸਲ ਕਰਨ ਵਾਲੇ ਸਾਰੇ ਵਿਦਿਆਥੀਆਂ ਨੂੰ ਵਧਾਈ ਦਿੰਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪੀ. ਯੂ. ਨੇ ਹਮੇਸ਼ਾ ਸਿੱਖਿਆ ਤੇ ਖੇਡਾਂ ਵਿਚ ਨਾਮਣਾ ਖੱਟਿਆ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਪੰਜਾਬ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਬਣ ਗਏ ਹਨ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ. ਏ.ਪੀ.ਜੇ. ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈੱਡੀ ਅਤੇ ਡਾ. ਰਾਜੇਂਦਰ ਪ੍ਰਸਾਦ ਵੀ ਇਥੇ ਕਨਵੋਕੇਸ਼ਨ ਭਾਸ਼ਣ ਦੇ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
