16 ਜਨਵਰੀ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਲੰਧਰ ਆਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਉਪਾਅ ਲਾਗੂ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਜ਼ਿਲ੍ਹੇ ਨੂੰ ‘ਨੋ-ਫਲਾਇੰਗ ਜ਼ੋਨ’ ਐਸਾਨ ਕੀਤਾ ਹੈ।
ਜਾਰੀ ਕੀਤੇ ਗਏ ਹੁਕਮਾਂ ਮੁਤਾਬਕ 14 ਜਨਵਰੀ ਤੋਂ 16 ਜਨਵਰੀ, 2026 ਤੱਕ ਜਲੰਧਰ ਜ਼ਿਲ੍ਹੇ ਦੀਆਂ ਸੀਮਾਵਾਂ ਦੇ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ/ ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ, ਹੈਲੀਕਾਪਟਰ ਜਾਂ ਹੋਰ ਉਡਾਣ ਯੰਤਰਾਂ ਦੇ ਸੰਚਾਲਨ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਪਾਬੰਦੀ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੀਵੀਆਈਪੀਜ਼ ਦੇ ਸਰਕਾਰੀ ਹੈਲੀਕਾਪਟਰਾਂ ਅਤੇ ਜਹਾਜ਼ਾਂ ‘ਤੇ ਲਾਗੂ ਨਹੀਂ ਹੋਵੇਗੀ।
16 ਜਨਵਰੀ ਨੂੰ ਰਾਸ਼ਟਰਪਤੀ ਦੇ ਜਲੰਧਰ ਆਉਣ ਦੇ ਮੱਦੇਨਜ਼ਰ, ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ 15 ਜਨਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (DNDU) ਦੇ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਸੁਰੱਖਿਆ ਅਤੇ ਤਿਆਰੀਆਂ ਦੇ ਪ੍ਰਬੰਧ ਕੀਤੇ ਹਨ। ਸਮਾਰੋਹ ਅਤੇ ਸੰਬੰਧਿਤ ਗਤੀਵਿਧੀਆਂ ਦੀ ਨਿਗਰਾਨੀ ਲਈ PCS ਰੈਂਕ ਦੇ ਅਧਿਕਾਰੀਆਂ ਸਮੇਤ ਲਗਭਗ 30 ਅਧਿਕਾਰੀਆਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ ਹਨ।
ਇਹ ਵੀ ਪੜ੍ਹੋ : Blinkit ਨੇ ਹਟਾਇਆ ’10 ਮਿੰਟ ‘ਚ ਡਿਲਵਰੀ’ ਦਾ ਦਾਅਵਾ, ਸਰਕਾਰ ਦੇ ਦਖਲ ਮਗਰੋਂ ਵੱਡਾ ਫੈਸਲਾ
ਰਾਸ਼ਟਰਪਤੀ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਫਿਰ ਉਹ ਸੜਕ ਰਾਹੀਂ ਯੂਨੀਵਰਸਿਟੀ ਜਾਣਗੇ ਅਤੇ 50ਵੇਂ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਸਮਾਰੋਹ ਤੋਂ ਬਾਅਦ ਰਾਸ਼ਟਰਪਤੀ ਤਾਜ ਸਵਰਨਾ ਹੋਟਲ ਵਿੱਚ ਠਹਿਰਨਗੇ। ਅਗਲੀ ਸਵੇਰ ਉਹ ਜਲੰਧਰ ਵਿੱਚ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਲਈ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ ਰਵਾਨਾ ਹੋਣਗੇ।
ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਕਮਿਸ਼ਨਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਜਦੋਂਕਿ ਹੋਰ ਅਧਿਕਾਰੀ ਸਥਾਨ ਅਤੇ ਰੂਟਾਂ ‘ਤੇ ਚੌਕਸੀ ਰੱਖਣਗੇ। ਯੂਨੀਵਰਸਿਟੀ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੇ ਦੌਰੇ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਹਨ। ਇਸ ਸਮਾਗਮ ਵਿੱਚ ਪਦਮ ਸ਼੍ਰੀ ਅਤੇ ਉੱਚ-ਦਰਜੇ ਦੇ ਅਧਿਕਾਰੀ ਸ਼ਾਮਲ ਹੋਏ, ਨੂੰ ਰਾਜ ਵਿੱਚ ਅਕਾਦਮਿਕ ਪ੍ਰਾਪਤੀਆਂ ਅਤੇ ਸਨਮਾਨ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:























