ਬੀਤੀ ਰਾਤ ਕੇਂਦਰੀ ਜੇਲ੍ਹ ਬਠਿੰਡਾ ‘ਚ ਇੱਕ ਕੈਦੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਦੀ ਪਛਾਣ ਰਾਮ ਸਰੂਪ (38) ਵਾਸੀ ਨਾਥੂਵਾਲਾ ਜਿਲ੍ਹਾ ਅਲਵਰ ਰਾਜਸਥਾਨ ਵਜੋਂ ਹੋਈ ਹੈ ।
ਉਕਤ ਕੈਦੀ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਹਵਾਲਾਤੀ ਬਲਾਕ ਦੀ 4 ਨੰਬਰ ਬੈਰਕ ਵਿਚ ਬੰਦ ਸੀ। ਉਸ ਨੂੰ 24 ਮਈ 2021 ਨੂੰ ਥਾਣਾ ਸੰਗਤ ਮੰਡੀ ਪੁਲਿਸ ਨੇ 360 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਨੇ ਆਪਣੀ ਪੱਗ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਹਸਪਤਾਲ ਦੇ ਡਾਕਟਰ ਨੂੰ ਸੂਚਿਤ ਕੀਤਾ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਵਾਸਤੇ ਭੇਜ ਸਿਵਲ ਹਸਪਤਾਲ ਬਠਿੰਡਾ ਵਿਖੇ ਦਿੱਤਾ ਗਿਆ ਹੈ ਤੇ ਉਸ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਕੈਦੀ ਵੱਲੋਂ ਇਹ ਖੌਫਨਾਕ ਕਦਮ ਕਿਉਂ ਚੁੱਕਿਆ ਗਿਆ, ਅਜੇ ਇਨ੍ਹਾਂ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਬਣੀ ਮਸੀਹਾ, ਕੋਰੋਨਾ ਮਰੀਜ਼ ਨੂੰ ਗ੍ਰੀਨ ਕੋਰੀਡੋਰ ਦੇ ਕੇ DMC ਲੁਧਿਆਣੇ ਤੋਂ ਪਹੁੰਚਾਇਆ ਸਾਹਨੇਵਾਲ ਏਅਰਪੋਰਟ