ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਕਾਂਗਰਸ (AICC) ਦੇ ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਹੋ ਰਹੀਆਂ ਨਾਨਸੈਂਸ ਅਤੇ ਪਾਰਟੀ ਵਿਰੋਧੀ-ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਨਹੀਂ ਕਰ ਸਕਦੇ । ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਵੀ ਤਾਰੀਫ ਕੀਤੀ । ਦੱਸ ਦੇਈਏ ਕਿ ਬਲਿਆਵਾਲ ਕੋਲ ਹਰਿਆਣਾ ਅਤੇ ਹਿਮਾਚਲ ਕਿਸਾਨ ਕਾਂਗਰਸ ਦਾ ਚਾਰਜ ਹੋਣ ਦੇ ਨਾਲ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਮੀਡੀਆ ਪੈਨਲਿਸਟ ਵੀ ਰਹੇ।
ਬਲਿਆਵਾਲ ਨੇ ਸੋਨੀਆ ਨੂੰ ਦਿੱਤੇ ਆਪਣੇ ਅਸਤੀਫੇ ਵਿੱਚ ਲਿਖਿਆ ਕਿ ਉਹ 15 ਸਾਲਾਂ ਤੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ । ਹੁਣ ਤੁਸੀਂ ਪੰਜਾਬ ਨੂੰ ਗਲਤ ਹੱਥਾਂ ਵਿੱਚ ਸੌਂਪ ਦਿੱਤਾ ਹੈ। ਬੁਲਾਰੇ ਵਜੋਂ ਉਨ੍ਹਾਂ ਨੂੰ ਆਪਣੀ ਪਾਰਟੀ ਅਤੇ ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਕਰਨਾ ਬਹੁਤ ਔਖਾ ਲੱਗਦਾ ਹੈ। ਇਸ ਵਿੱਚ ਨਵਜੋਤ ਸਿੱਧੂ ਦੇ ਪਾਕਿਸਤਾਨ ਨਾਲ ਸਬੰਧ ਵੀ ਸ਼ਾਮਿਲ ਹਨ।
ਇਸ ਤੋਂ ਇਲਾਵਾ ਬਲਿਆਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ 2022 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਮਜ਼ਬੂਤ ਸਥਿਤੀ ਵਿੱਚ ਸੀ ਪਰ ਤੁਸੀਂ ਨਵਜੋਤ ਸਿੱਧੂ ਨੂੰ ਚੁਣਿਆ । ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪਰ ਸਿੱਧੂ ਦੇ ਰੋਜ਼ ਦੇ ਟਵੀਟਸ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: