ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਬੰਦ ਪਾਰਟੀ ਦੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਭੇਜੇ ਜਾਣ ਦੀ ਚਰਚਾ ਹੈ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੈ, ਪਰ ਸੂਤਰਾਂ ਅਨੁਸਾਰ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਸਿੱਧੂ ਮਈ 2022 ਵਿੱਚ ਜੇਲ੍ਹ ਗਏ ਸਨ ਅਤੇ 6 ਮਹੀਨੇ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਮਈ 2023 ਵਿੱਚ ਸਜ਼ਾ ਪੂਰੀ ਹੋਣ ਤੋਂ ਬਾਅਦ ਉਹ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਤੋਂ ਬਾਅਦ ਉਹ ਫਿਰ ਤੋਂ ਪਾਰਟੀ ਵਿੱਚ ਕਿਸੇ ਵੱਡੀ ਭੂਮਿਕਾ ਵਿੱਚ ਨਜ਼ਰ ਆ ਸਕਦੇ ਹਨ।
ਕਾਂਗਰਸ ਦੇ ਸੱਤਾ ਵਿੱਚ ਹੋਣ ਦੌਰਾਨ ਚੰਨੀ ਸਰਕਾਰ ਦੌਰਾਨ ਸਿੱਧੂ ਦੇ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੂਰੀਆਂ ਜੱਗ ਜਾਹਰ ਸਨ। ਪਰ ਇਸ ਸਭ ਦੇ ਬਾਵਜੂਦ ਉਹ ਪਾਰਟੀ ਦੇ ਸਟਾਰ-ਪ੍ਰਚਾਰਕ ਰਹੇ ਹਨ । ਦੇਸ਼ ਦੇ ਕਈ ਸੂਬਿਆਂ ਵਿੱਚ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਕਾਂਗਰਸ, ਹੁਣ ਸਿੱਧੂ ਨੂੰ ਨਾਰਾਜ਼ ਨਹੀਂ ਕਰਨਾ ਚਾਹੇਗੀ ।
ਵੀਡੀਓ ਲਈ ਕਲਿੱਕ ਕਰੋ -: