ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸੇ ਵਿਚਾਲੇ ਐਤਵਾਰ ਨੂੰ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਪੰਜਾਬ ਆ ਰਹੇ ਹਨ । ਇਸ ਦੌਰੇ ਦੌਰਾਨ ਪ੍ਰਿਯੰਕਾ ਗਾਂਧੀ ਕੋਟਕਪੂਰਾ, ਧੂਰੀ ਅਤੇ ਦੁਪਹਿਰ ਬਾਅਦ ਡੇਰਾ ਬੱਸੀ ਵਿੱਚ ਚੋਣ ਪ੍ਰਚਾਰ ਕਰਨਗੇ । ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਿਯੰਕਾ ਗਾਂਧੀ ਸਭ ਤੋਂ ਪਹਿਲਾਂ 11 ਵਜੇ ਕੋਟਕਪੂਰਾ ਵਿਖੇ ਇੱਕ ਪਬਲਿਕ ਮੀਟਿੰਗ ਵਿੱਚ ਹਿੱਸਾ ਲੈਣਗੇ, ਇਸ ਤੋਂ ਬਾਅਦ 1 ਵਜੇ ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ ਵਿੱਚ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ । ਜਿਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਸਾਢੇ 3 ਵਜੇ ਡੇਰਾਬਸੀ ਵਿਖੇ ਇੱਕ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਇਸ ਸਬੰਧੀ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕੋਟਕਪੂਰਾ ਦੇ ਕਾਂਗਰਸੀ ਉਮੀਦਵਾਰ ਅਜੈਪਾਲ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁਹੰਚ ਰਹੇ ਹਨ। ਜਿਸ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਡੇ ਵੱਲੋਂ 900 ਲੋਕਾਂ ਲਈ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਫੀ ਬਲ ਮਿਲੇਗਾ ਅਤੇ ਇਸ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਪੰਜਾਬ ਦੀ ਸੱਤਾ ਸੰਭਾਲੇਗੀ।
ਵੀਡੀਓ ਲਈ ਕਲਿੱਕ ਕਰੋ -: