ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਵੱਲੋਂ ਖੁਦ ਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਥੋੜੀ ਦੇਰ ਬਾਅਦ ਪਟਿਆਲਾ ਵਿਖੇ 7 ਮੈਂਬਰੀ ਕਮੇਟੀ ਦੀ ਮੀਟਿੰਗ ਹੋਣੀ ਸੀ।
ਇਹ ਵੀ ਪੜ੍ਹੋ : ਇਹਨਾਂ ਦੇ ਦਿਮਾਗ ‘ਚ ਗੰਦਗੀ ਭਰੀ ਹੈ…SC ਨੇ ਰਣਵੀਰ ਇਲਾਹਾਬਾਦੀਆ ਨੂੰ ਰਾਹਤ ਦਿੰਦਿਆਂ ਲਗਾਈ ਫਟਕਾਰ
ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਦੀਆਂ ਦੋ ਮੀਟਿੰਗਾਂ ਪਹਿਲਾਂ ਹੋਈਆਂ ਹਨ ਪਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਉਨ੍ਹਾਂ ਅੱਗੇ ਕਿਹਾ ਕਿ ਹੁਣ ਵੀ ਅਨਿਸ਼ਚਿਤਤਾ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਕਰ ਕੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਚਿੱਠੀ ਕੇ ਬੇਨਤੀ ਕੀਤੀ ਹੈ ਕਿ ਮੈਨੂੰ ਇਸ ਕਮੇਟੀ ਵਿਚੋਂ ਬਾਹਰ ਕੀਤਾ ਜਾਵੇ।
ਅੱਜ ਦੀ ਮੀਟਿੰਗ ਬਾਰੇ ਉਹਨਾਂ ਕਿਹਾ ਕਿ ਜਦੋਂ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ ਅਸਤੀਫ਼ਾ ਦੇ ਗਏ ਹਨ ਤਾਂ ਉਹਨਾਂ ਨੇ ਹੀ ਮੀਟਿੰਗ ਰੱਖਣੀ ਹੁੰਦੀ ਹੈ ਤਾਂ ਫਿਰ ਅੱਜ ਮੀਟਿੰਗ ਕਿਵੇਂ ਹੋ ਸਕਦੀ ਸੀ।
ਵੀਡੀਓ ਲਈ ਕਲਿੱਕ ਕਰੋ -:
