ਪੰਜਾਬ ਸਰਕਾਰ ਦਾ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ ਅੱਜ 13 ਮਾਰਚ ਨੂੰ ਮੋਹਾਲੀ ਵਿਚ ਸ਼ੁਰੂ ਹੋ ਗਿਆ ਹੈ। ਇਸ ਤਿੰਨ ਦਿਨਾਂ ਸੰਮੇਲਨ ਵਿੱਚ ਨਾ ਸਿਰਫ਼ ਪੰਜਾਬ ਸਗੋਂ ਵੱਖ-ਵੱਖ ਦੇਸ਼ਾਂ ਦੇ ਕਾਰੋਬਾਰੀ ਵੀ ਸ਼ਾਮਲ ਹੋ ਰਹੇ ਹਨ। ਸਰਕਾਰ ਨੇ ਸੰਮੇਲਨ ਨੂੰ ਸਫਲ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਹਨ।
ਸਰਕਾਰ ਦਾ ਟੀਚਾ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ 7 ਮਾਰਚ ਨੂੰ ਆਪਣੀ ਨਵੀਂ ਉਦਯੋਗਿਕ ਨੀਤੀ ਜਾਰੀ ਕੀਤੀ, ਜਿਸ ਵਿੱਚ ਉਦਯੋਗਾਂ ਲਈ ਕਈ ਯੋਜਨਾਵਾਂ ਸ਼ਾਮਲ ਹਨ।
ਇਹ ਸੰਮੇਲਨ ਮੋਹਾਲੀ ਦੇ ਆਈਟੀ ਸਿਟੀ ਵਿੱਚ ਸਥਿਤ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਉਦਘਾਟਨ ਕੀਤਾ। ਇਸ ਸਮਾਗਮ ਦੌਰਾਨ ਇੱਕ ਵੱਡੀ ਪ੍ਰਦਰਸ਼ਨੀ ਵੀ ਲਗਾਈ ਗਈ। ਸੰਮੇਲਨ ਵਿੱਚ ਕੁੱਲ 89 ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ।
ਯੂਨਾਈਟਿਡ ਕਿੰਗਡਮ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਲਈ ਵਿਸ਼ੇਸ਼ ਦੇਸ਼-ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤੇ ਗਏ ਹਨ। ਮੋਹਾਲੀ ‘ਤੇ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਮੋਹਾਲੀ ਨੂੰ ਇੱਕ ਵਿਸ਼ੇਸ਼ ਜ਼ੋਨ ਵਜੋਂ ਵਿਕਸਿਤ ਕੀਤਾ ਹੈ ਅਤੇ ਇਸ ਨੂੰ ਸੂਚਨਾ ਤਕਨਾਲੋਜੀ ਉਦਯੋਗ ਲਈ ਇੱਕ ਹੱਬ ਵਜੋਂ ਵਿਕਸਿਤ ਕਰ ਰਹੀ ਹੈ। ਇਸ ਵਿੱਚ ਹਵਾਈ ਅੱਡੇ ਸਮੇਤ ਬਹੁਤ ਸਾਰੀਆਂ ਸਹੂਲਤਾਂ ਹਨ। ਹਾਲਾਂਕਿ ਮਿਡਲ ਈਸਟ ਜੰਗ ਕਰਕੇ ਕੁਝ ਦੇਸ਼ ਇਸ ਵਿਚ ਹਿੱਸਾ ਨਹੀਂ ਲੈ ਰਹੇ।
ਇਹ ਵੀ ਪੜ੍ਹੋ : ਜਲੰਧਰ ਕੈਂਟ ਸਟੇਸ਼ਨ ‘ਤੇ ਖੁੱਲ੍ਹੇ ਪੈਸਿਆਂ ਨੂੰ ਲੈ ਕੇ ਭਿੜੇ ਲੇਡੀ ਟਿਕਟ ਕਲਰਕ ਤੇ ਯਾਤਰੀ, ਵੀਡੀਓ ਹੋ ਰਿਹਾ ਵਾਇਰਲ
ਸੰਮੇਲਨ ਵਿੱਚ ਕੁੱਲ 30 ਵੱਡੇ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੁੱਲ ਨਿਵੇਸ਼ ਲਗਭਗ ₹27,294 ਕਰੋੜ ਹੈ ਅਤੇ ਇਨ੍ਹਾਂ ਤੋਂ ਲਗਭਗ 47,067 ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ। ਪ੍ਰਮੁੱਖ ਪ੍ਰਾਜੈਕਟਾਂ ਵਿੱਚ ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ ਕੰਮ ਸ਼ੁਰੂ ਕਰਨਾ ਅਤੇ ਇਨਫੋਸੀ ਵੱਲੋਂ ਮੋਹਾਲੀ ਵਿੱਚ ₹286 ਕਰੋੜ ਦੇ ਵਿਸਥਾਰ ਪ੍ਰਾਜੈਕਟ ਲਈ ਨੀਂਹ ਪੱਥਰ ਰੱਖਣਾ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -:
























