ਪੰਜਾਬ ਦੇ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ ‘ਚ ਅੱਜ ਜਲੰਧਰ ਬੰਦ ਰਿਹਾ। ਸ਼ਹਿਰ ਦੀਆਂ ਦੁਕਾਨਾਂ, ਬਾਜ਼ਾਰਾਂ ਅਤੇ ਹੋਰ ਥਾਵਾਂ ’ਤੇ ਕਿਸੇ ਵੀ ਵਪਾਰੀ ਨੇ ਆਪਣਾ ਕਾਰੋਬਾਰ ਨਹੀਂ ਖੋਲ੍ਹਿਆ। ਵਾਲਮੀਕਿ ਅਤੇ ਰਵਿਦਾਸ ਸਮਾਜ ਸਮੇਤ ਹੋਰ ਜਥੇਬੰਦੀਆਂ ਨੇ ਬੰਦ ਦਾ ਇਹ ਸੱਦਾ ਦਿੱਤਾ ਹੈ।
ਜਲੰਧਰ ਵਿੱਚ ਬੰਦ ਦਾ ਅਸਰ ਸਵੇਰੇ 8 ਵਜੇ ਤੋਂ ਦਿਖਾਈ ਦੇ ਰਿਹਾ ਹੈ। ਹਰ ਚੌਰਾਹੇ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਜਲੰਧਰ ਦੇ CP ਸਵਪਨ ਸ਼ਰਮਾ ਨੇ ਖੁਦ ਹਰ ਚੌਂਕ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਸ਼ਾਮ ਕਰੀਬ 5 ਵਜੇ ਤੱਕ ਬੰਦ ਰਹੇਗਾ। ਜ਼ਿਲ੍ਹੇ ਦੀਆਂ ਸਮੂਹ ਸਮਾਜਿਕ ਜਥੇਬੰਦੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ।
ਮੈਡੀਕਲ ਅਤੇ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਲੰਧਰ ਵਿੱਚ ਸਭ ਤੋਂ ਵੱਡਾ ਰੋਸ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ਡਾ.ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਅਤੇ ਸ੍ਰੀ ਗੁਰੂ ਰਵਿਦਾਸ ਚੌਕ ਵਿੱਚ ਹੋਵੇਗਾ।
ਇਹ ਵੀ ਪੜ੍ਹੋ : ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦਾ ਮਾਮਲਾ: ਨਾਭਾ ‘ਚ SC ਸਮਾਜ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੰਯੁਕਤ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ – ਅੱਜ ਪੂਰੇ ਸ਼ਹਿਰ ਵਿੱਚ 2 ਹਜ਼ਾਰ ਤੋਂ ਵੱਧ ਕਰਮਚਾਰੀ ਅਤੇ ਅਧਿਕਾਰੀ ਫੀਲਡ ਵਿੱਚ ਹਨ। ਹਰ ਚੌਰਾਹੇ ‘ਤੇ ਭਾਰੀ ਫੋਰਸ ਤਾਇਨਾਤ ਹੈ। ਤਾਂ ਜੋ ਪੰਜਾਬ ਵਿੱਚ ਕੋਈ ਵਿਵਾਦਤ ਸਥਿਤੀ ਪੈਦਾ ਨਾ ਹੋਵੇ। ਜਲੰਧਰ ਬੰਦ ਸ਼ਾਂਤੀਪੂਰਵਕ ਚੱਲ ਰਿਹਾ ਹੈ। ਇਹ ਪ੍ਰਦਰਸ਼ਨ ਕੁੱਲ 10 ਤੋਂ 11 ਥਾਵਾਂ ‘ਤੇ ਕੀਤਾ ਜਾ ਰਿਹਾ ਹੈ। ਕਈ ਥਾਵਾਂ ‘ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਜਿਸ ਕਾਰਨ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਆਵਾਜਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ।
ਵੀਡੀਓ ਲਈ ਕਲਿੱਕ ਕਰੋ -: