ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲਿਆਂ ਨੂੰ ਅੱਜ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਅੱਜ PRTC ਅਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲਣਗੀਆਂ। ਸਰਕਾਰ ਦੀ ਕਿਲੋਮੀਟਰ ਬੱਸ ਯੋਜਨਾ ਦੇ ਵਿਰੋਧ ਵਿੱਚ ਅੱਜ PRTC ਅਤੇ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਬੱਸ ਅੱਡੇ ਦੁਪਹਿਰ 12 ਵਜੇ ਤੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੁਲਜ਼ਮਾਂ ਵੱਲੋਂ ਬੱਸ ਅੱਡਿਆਂ ਦੇ ਬਾਹਰ ਗੇਟ ‘ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਮੁੱਖ ਤਿੰਨ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤਨਖਾਹਾਂ ਵਿੱਚ ਵਾਧਾ ਅਤੇ ਕਿਲੋਮੀਟਰ ਬੱਸ ਯੋਜਨਾ ਲਈ ਟੈਂਡਰ ਨੂੰ ਲਾਗੂ ਨਾ ਕਰਨ ਦੀ ਮੰਗ ਅਤੇ ਜਿਹੜੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਗਈਆਂ ਸਨ ਉਸ ਨੂੰ ਲਾਗੂ ਕਰਨ ਲਈ ਅੱਜ ਮੁਲਾਜ਼ਮ ਧਰਨੇ ‘ਤੇ ਬੈਠਣਗੇ।
ਇਹ ਵੀ ਪੜ੍ਹੋ : ਕੌਮੀ ਗੱਤਕਾ ਚੈਂਪੀਅਨਸ਼ਿਪ ‘ਚ ਪੰਜਾਬ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ, ਬਣੇ ਓਵਰਆਲ ਚੈਂਪੀਅਨ
ਮੁਲਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਇੱਕ ਵਾਰ ਫਿਰ ਕਿਲੋਮੀਟਰ ਬੱਸ ਯੋਜਨਾ ਲਈ ਟੈਂਡਰ ਖੋਲ੍ਹ ਰਹੀ ਹੈ। ਅਸੀਂ ਇਸ ਯੋਜਨਾ ਦਾ ਸਖ਼ਤ ਵਿਰੋਧ ਕਰਦੇ ਹਾਂ, ਕਿਉਂਕਿ ਇਸਦਾ ਸਿੱਧਾ ਅਸਰ ਪੰਜਾਬ ਦੇ ਹਜ਼ਾਰਾਂ ਨਿੱਜੀ ਬੱਸ ਆਪਰੇਟਰਾਂ, ਡਰਾਈਵਰਾਂ, ਕੰਡਕਟਰਾਂ ਅਤੇ ਆਮ ਜਨਤਾ ‘ਤੇ ਪਵੇਗਾ। ਵਿਰੋਧ ਵਜੋਂ, ਪੰਜਾਬ ਦੇ ਸਾਰੇ ਬੱਸ ਅੱਡੇ ਅੱਜ ਦੁਪਹਿਰ 12 ਵਜੇ ਤੋਂ ਬੰਦ ਰਹਿਣਗੇ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਇਸ ਯੋਜਨਾ ਨੂੰ ਤੁਰੰਤ ਬੰਦ ਕਰੇ ਅਤੇ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਨਿਰਪੱਖ ਹੱਲ ਕੱਢੇ।
ਵੀਡੀਓ ਲਈ ਕਲਿੱਕ ਕਰੋ -:
























