ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਪ੍ਰਕਿਰਿਆ ਜਲਦ ਹੀ ਸ਼ੁਰ ਹੋ ਸਕਦੀਆਂ ਹਨ। ਵਾਈਸ ਚਾਂਸਲਰ ਰੇਨੂੰ ਵਿਜ ਨੇ ਸੈਨੇਟ ਚੋਣਾਂ ਦੀ ਮਨਜ਼ੂਰੀ ਲਈ ਚਾਂਸਲਰ ਨੂੰ ਸ਼ੈਡਿਊਲ ਭੇਜਿਆ ਹੈ। ਅਗਲੇ ਸਾਲ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਕਿਸੇ ਵੀ ਸਮੇਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਰੇਨੂੰ ਵਿਜ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਗੱਲਬਾਤ ਚੱਲ ਰਹੀ ਹੈ। ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਜਲਦ ਹੋ ਹੋਣਗੀਆਂ।
ਇਹ ਵੀ ਪੜ੍ਹੋ : “ਮੈਂ ਸੁਰੱਖਿਅਤ ਹੱਥਾਂ ਵਿੱਚ ਹਾਂ….”, ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌ/ਤ ਤੋਂ ਪਹਿਲਾਂ ਦੀ ਵੀਡੀਓ ਹੋਈ Viral
ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਲਗਾਤਾਰ ਰੇੜਕਾ ਜਾਰੀ ਹੈ। ਵਿਦਿਆਰਥੀ ਯੂਨੀਅਨਜ਼ ਵੱਲੋਂ 10 ਨਵੰਬਰ ਨੂੰ ਵੱਡਾ ਇਕੱਠ ਦੀ ਕਾਲ ਦਿੱਤੀ ਗਈ। ਵਾਈਸ ਚਾਂਸਲਰ ਰੇਨੂੰ ਵਿਜ ਨੇ ਵਿਦਿਆਰਥੀਆਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਲਦੀ ਹੀ ਸੈਨੇਟ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਸ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਵਿਦਿਆਰਥੀਆਂ ਦਾ ਕਹਿਣਾ ਸੀ ਹੈ ਕਿ ਉਹ ਸਿਰਫ਼ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ‘ਤੇ ਹੀ ਧਰਨਾ ਸਮਾਪਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























