ਪੰਜਾਬ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਮੀਟਿੰਗ ਵਿੱਚ ਅਗਲੇ ਸਾਲ ਚੋਣਾਂ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਅੱਗੇ ਆਪਣੀਆਂ ਮੰਗਾਂ ਰੱਖੀਆਂ।
ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਸੈਨੇਟ ਚੁਣੇ ਜਾਣ ਤੱਕ ਵਾਈਸ ਚਾਂਸਲਰ ਅੱਡੇ ਫੈਸਲੇ ਨਹੀਂ ਲੈ ਸਕਣਗੇ। ਇਸ ਦੇ ਨਾਲ ਹੀ ਪ੍ਰਬੰਧਾਂ ਤੇ ਬੁਲਾਰਿਆਂ ਨੂੰ ਲੈ ਕੇ ਜੋ ਕਮੇਟੀਆ ਬਣਾਈ ਗਈ ਹੈ ਉਸ ਨੂੰ ਵੀ ਦ ਕਰਨ ਦੀ ਮੰਗ ਕੀਤੀ ਗਈ ਹੈ। ਵਾਈਸ ਚਾਂਸਲਰ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਜਤਾਇਆ ਹੈ। ਪਰ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਲਿਖਤੀ ਭਰੋਸਾ ਨਹੀਂ ਮਿਲਦਾ ਉਦੋਂ ਤੱਕ ਅਸੀਂ ਧਰਨਾ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ : ਜਗਰਾਓਂ : ਬੇਕਾਬੂ ਟਰਾਲੇ ਨੇ ਕਈ ਵਾਹਨਾਂ ਨੂੰ ਮਾਰੀ ਟੱ.ਕ.ਰ, 1 ਦੀ ਮੌ/ਤ, ਕਈ ਜ਼ਖਮੀ, ਡਰਾਈਵਰ ਮੌਕੇ ਤੋਂ ਫਰਾਰ
ਪੰਜਾਬ ਯੂਨੀਵਰਸਿਟੀ ਵੱਲੋਂ ਇਸ ਸਾਲ ਤੋਂ ਹੀ ਦਾਖਲਾ ਲੈਣ ਵਾਲਿਆਂ ਨੂੰ ਹਲਫੀਆ ਬਿਆਨ ਦੇਣ ਦੀ ਸ਼ਰਤ ਰੱਖੀ ਸੀ ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਪਰ ਬਾਅਦ ਵਿਚ ਕੇਂਦਰ ਵੱਲੋਂ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ 28 ਅਕਤੂਬਰ ਨੂੰ ਜਾਰੀ ਕਰ ਦਿੱਤਾ। ਪੀਯੂ ਵੱਲੋਂ ਐਫੀਡੈਵਿਟ ਤਾਂ ਵਾਪਸ ਲੈ ਲਿਆ ਪਰ ਇਹ ਸੰਘਰਸ਼ ਸੈਨੇਡ ਸਿੰਡੀਕੇਟ ਦੇ ਰੱਦ ਕੀਤੇ ਗਏ ਨੋਟੀਫਿਕੇਸ਼ ਨੂੰ ਵਾਪਸ ਲੈਣ ਲਈ ਅੱਗੇ ਵਧਿਆ। ਹੁਣ ਕੇਂਦਰ ਨੇ ਸੈਨੇਟ ਸਿੰਡੀਕੇਟ ਰੱਦ ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਵਿਦਿਆਰਥੀ ਹੁਣ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























