ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਜਲੰਧਰ ਬੱਸ ਸਟੈਂਡ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ।
ਉਹਨਾਂ ਬਠਿੰਡੇ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਹੈ ਕਿ ਸਰਕਾਰ ਸਾਰੇ ਵਾਅਦਿਆਂ ਤੋਂ ਭੱਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ। ਸਰਕਾਰ ਸਾਰੇ ਪਾਸਿਓਂ ਫੇਲ ਹੋ ਚੁੱਕੀ ਹੈ। ਸਹਿਜਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਆਪਣੀ ਮੰਗਾਂ ਆਦਿ ਨੂੰ ਮਨਵਾਉਣ ਲਈ ਕੀਤੀ ਹੜਤਾਲ ਦੇ ਸਬੰਧ ਵਿੱਚ 1 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ, ਜਿਸ ਵਿਚ ਮੰਤਰੀ ਜੀ ਵਲੋਂ ਯੂਨੀਅਨ ਤੋਂ ਪ੍ਰਪੋਜ਼ਲ ਮੰਗੀ ਗਈ ਸੀ।
ਇਹ ਵੀ ਪੜ੍ਹੋ : ਸੋਮਵਾਰ ਤੋਂ ਪੰਜਾਬ ‘ਚ ਫਿਰ ਲੱਗੇਗੀ ‘ਸਾਉਣ ਦੀ ਝੜੀ’, ਮੌਸਮ ਵਿਭਾਗ ਨੇ ਜਾਰੀ ਕੀਤਾ Orange Alert
ਪਹਿਲੀ ਕੈਬਨਿਟ ਮੀਟਿੰਗ ਵਿਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ 24 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਅੱਜ ਯੂਨੀਅਨ ਨੇ ਮੀਟਿੰਗ ਕਰਕੇ ਮਿਤੀ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਧਰਨੇ ਦੇਣ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ ਮਿਤੀ 3-4 ਅਗਸਤ ਨੂੰ ਸਮੂੰਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਜੇਕਰ ਸਰਕਾਰ ਨੇ ਫੇਰ ਵੀ ਕੋਈ ਹੱਲ ਨਾ ਕੱਢਿਆ ਤਾਂ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾਂ ਅਗਲਾ ਐਕਸ਼ਨ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਹੋਵੇਗਾ। ਇਸ ਮੋਕੇ ਮੀਤ ਪ੍ਰਧਾਨ ਜੋਧ ਸਿੰਘ, ਸਤਨਾਮ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ,ਰਾਜ ਕੁਮਾਰ ਤੋਂ ਇਲਾਵਾ ਪਨਬੱਸ ਅਤੇ ਪੀ ਆਰ ਟੀ ਸੀ ਦੇ 27 ਡਿਪੂਆਂ ਦੇ ਪ੍ਰਧਾਨ ਸੈਕਟਰੀ ਮਜੂਦ ਸਨ।
ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਵੇਰਵਾ :
1.ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਵਿਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ।
2.ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿਚ ਪੱਕੇ ਕੀਤਾ ਜਾਵੇ।
3.ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ ।
4.ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ।
ਇਹ ਵੀ ਦੇਖੋ : ਰਾਤੋ ਰਾਤ ਸਟਾਰ ਨਹੀਂ ਬਣਿਆ Sidhu Moosewala , ਉਸਦੇ ਉਸਤਾਦ ਤੋਂ ਸੁਣੋ ਮਿਹਨਤ ਦੀ ਕਹਾਣੀ!