ਲੋਕ ਸਭਾ ਚੋਣਾਂ 2024 ‘ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਹੁਣ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਰਾਜਾ ਵੜਿੰਗ ਦੀ ਮੌਜੂਦਗੀ ‘ਚ ਕਾਂਗਰਸ ਦਾ ਪੰਜਾ ਫੜ੍ਹਿਆ ਹੈ।
ਦੱਸ ਦੇਈਏ ਕਿ ਧਰਮਵੀਰ ਗਾਂਧੀ 2014 ‘ਚ ‘ਆਪ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2016 ‘ਚ ਹੀ ‘ਆਪ’ ਤੋਂ ਦੂਰੀ ਬਣਾ ਲਈ ਸੀ। ਡਾ: ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਹਵਾਈ ਅੱਡੇ ‘ਤੇ ਭਲਕੇ ਤੋਂ 3 ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ
ਕਾਰਡੀਓਲੋਜਿਸਟ ਤੋਂ ਸਿਆਸਤਦਾਨ ਬਣੇ ਡਾ. ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 2014 ‘ਚ ‘ਆਪ’ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਇਨ੍ਹਾਂ ਚੋਣਾਂ ਵਿੱਚ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਸਨ। ਡਾ: ਗਾਂਧੀ ਨੂੰ 20,942 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ 2016 ਵਿੱਚ ਡਾਕਟਰ ਗਾਂਧੀ ਨੇ ਆਪਸੀ ਮੱਤਭੇਦਾਂ ਕਾਰਨ ‘ਆਪ’ ਛੱਡ ਦਿੱਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਨਵਾਂ ਪੰਜਾਬ ਬਣਾਈ ਸੀ, ਹਾਲਾਂਕਿ ਇਨ੍ਹਾਂ ਚੋਣਾਂ ‘ਚ ਉਹ ਤੀਜੇ ਨੰਬਰ ‘ਤੇ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: