ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਅੱਜ ਦਿੱਲੀ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐੱਮ ਤੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ AAP ਦੇ ਵਿਧਾਇਕ-ਸਾਂਸਦ ਵੀ ਹਾਜ਼ਰ ਰਹੇ। ਬੈਠਕ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਮੰਥਨ ਕੀਤਾ ਗਿਆ।
ਇਹ ਵੀ ਪੜ੍ਹੋ : ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਇਹ ਮੀਟਿੰਗ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿੱਚ ਹੋਈ। ਇਹ ਮੀਟਿੰਗ ਕਰੀਬ ਅੱਧੇ ਘੰਟੇ ਤੱਕ ਚਲੀ। ਮੀਟਿੰਗ ਵਿੱਚ ਦਿੱਲੀ ਚੋਣਾਂ ‘ਚ ਹਾਰੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। CM ਮਾਨ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਸਬੰਧੀ ਜਾਣਕਾਰੀ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
