ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਮੌਜੂਦਾ ਐਡਵੋਕੇਟ ਜਨਰਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਸੌਂਪਿਆ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ AG ਵੱਲੋਂ ਇਸ ਬਾਰੇ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਹ ਸੂਬੇ ਦੇ 35ਵੇਂ ਏਜੀ ਬਣੇ ਸਨ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪ੍ਰਾਣਾ ਪ੍ਰੋਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਮਾਲੇਰਕੋਟਲਾ ਵਿਖੇ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ
ਵੀਡੀਓ ਲਈ ਕਲਿੱਕ ਕਰੋ -:
