ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਵੱਲੋਂ ਕਤਲ ਦੇ ਮਾਮਲੇ ਵਿੱਚ ਸ਼ਾਮਿਲ ਇੱਕ ਸ਼ੁਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
DGP ਗੌਰਬ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ, ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ , ਵਿਪਨ ਕੁਮਾਰ ਵਾਸੀ ਬੱਸੀ ਮੁਦਾ, ਬਾਘਪੁਰ ਮੰਦਰ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਦੇਸੀ ਪਿਸਤੌਲ (.32 ਬੋਰ) ਅਤੇ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਥਾਣਾ ਸਿਟੀ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਪਨ ਕੁਮਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿਖੇ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਸੀ। ਇਹ ਘਟਨਾ ਵਿਦੇਸ਼ੀ-ਅਧਾਰਤ ਗੈਂਗਸਟਰਾਂ ਲਾਡੀ ਭਜਲ ਉਰਫ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਦੁਸ਼ਮਣੀ ਦਾ ਸਿੱਧਾ ਨਤੀਜਾ ਸੀ।
ਉਨ੍ਹਾਂ ਦੱਸਿਆ ਮ੍ਰਿਤਕ, ਰਾਕੇਸ਼ ਕੁਮਾਰ ਉਰਫ ਗੱਗੀ, ਵਿਦੇਸ਼ੀ-ਅਧਾਰਤ ਗੈਂਗਸਟਰ ਬੱਬੀ ਰਾਣਾ ਦਾ ਸਾਥੀ ਸੀ, ਜੋ ਸੋਨੂੰ ਖੱਤਰੀ ਦਾ ਕਰੀਬੀ ਸਾਥੀ ਹੈ। DGP ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























