ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਆਪਣੀ ਹੀ ਧੀ ਨਾਲ 7 ਸਾਲ ਤੱਕ ਬਲਾਤਕਾਰ ਕਰਨ ਵਾਲੇ ਦੋਸ਼ੀ ਪਿਤਾ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ । ਦੱਸ ਦੇਈਏ ਕਿ ਆਪਣੀ ਹੀ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਪਿਤਾ ਵੱਲੋਂ ਉਮਰ ਕੈਦ ਦੀ ਸਜ਼ਾ ਖਿਲਾਫ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਜਸਟਿਸ ਤਜਿੰਦਰ ਸਿੰਘ ਢੀਂਡਸਾ ਅਤੇ ਜਸਟਿਸ ਲਲਿਤ ਬੱਤਰਾ ਦੀ ਅਦਾਲਤ ਨੇ ਦੋਸ਼ੀ ਪਿਤਾ ਦੀ ਸਜ਼ਾ ਘਟਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਆਪਣੀ ਹੀ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਪਿਤਾ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ । 14 ਸਾਲਾ ਧੀ ਦੀ ਸ਼ਿਕਾਇਤ ਤੋਂ ਬਾਅਦ ਹੀ ਇਹ ਮਾਮਲਾ ਦਰਜ ਕੀਤਾ ਗਿਆ ਸੀ। ਧੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸਦਾ ਪਿਤਾ ਸਿਰਫ਼ ਸੱਤ ਸਾਲ ਦੀ ਉਮਰ ਤੋਂ ਹੀ ਉਸ ਨਾਲ ਬਲਾਤਕਾਰ ਕਰ ਰਿਹਾ ਸੀ ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਅਦਾਲਤ ਨੇ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਦੋਸ਼ੀ ਨੂੰ ਕਿਸੇ ਵੀ ਹਾਲਤ ਵਿੱਚ ਰਹਿਮ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਯੌਨ ਅਪਰਾਧਾਂ ਨੂੰ ਲੈ ਕੇ ਸਖਤ ਕਾਨੂੰਨ ਹਨ ਪਰ ਇਨ੍ਹਾਂ ‘ਤੇ ਕੋਈ ਰੋਕ ਨਹੀਂ ਲੱਗ ਰਹੀ । ਦੋਸ਼ੀ ਦੀ ਸਜ਼ਾ ਨੂੰ ਬਰਕਰਾਰ ਰੱਖਦੇ ਹੋਏ ਹਾਈਕੋਰਟ ਨੇ ਕਿਹਾ ਕਿ ਯੌਨ ਅਪਰਾਧ ਦਾ ਦੋਸ਼ੀ ਕਿਸੇ ਵੀ ਹਾਲਤ ਵਿੱਚ ਰਹਿਮ ਦਾ ਹੱਕਦਾਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: