ਸਰਕਾਰੀ ਸਕੂਲਾਂ ਵਿੱਚ ਮਾਸਿਕ ਪ੍ਰੀਖਿਆਵਾਂ ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪ੍ਰੀਖਿਆ ਦੇ ਆਯੋਜਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ।
ਸੈਸ਼ਨ 2022-23 ਲਈ ਮਾਸਿਕ ਪ੍ਰੀਖਿਆਵਾਂ ਕਲਾਸ 6 ਤੋਂ 12ਵੀਂ ਲਈ ਹੋਣਗੀਆਂ। ਹਰੇਕ ਜਮਾਤ ਦੀ ਡੇਟਸ਼ੀਟ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਸਟਰੀਮ ਅਨੁਸਾਰ ਤਿਆਰ ਕੀਤੀ ਜਾਵੇਗੀ, ਪਰ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪ੍ਰੀਖਿਆਵਾਂ 26 ਨਵੰਬਰ ਤੋਂ 9 ਦਸੰਬਰ ਦਰਮਿਆਨ ਕਰਵਾਈਆਂ ਜਾਣ। ਔਫਲਾਈਨ ਪ੍ਰੀਖਿਆਵਾਂ ਲਈ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਸੰਸ਼ੋਧਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਸਕੂਲ ਮੁਖੀ ਦੀ ਹੋਵੇਗੀ। ਮਾਸਿਕ ਪ੍ਰੀਖਿਆਵਾਂ ਤਿੰਨ ਮਹੀਨਿਆਂ ਦੇ ਸਿਲੇਬਸ ਤੋਂ ਲਈਆਂ ਜਾਣਗੀਆਂ ਜੋ ਸਤੰਬਰ ਮਹੀਨੇ ਤੋਂ ਨਵੰਬਰ ਮਹੀਨੇ ਤੱਕ ਹੋਣਗੀਆਂ। ਪ੍ਰੀਖਿਆ ਨਾਲ ਸਬੰਧਤ ਜੋ ਵੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ, ਉਹ ਸਕੂਲ ਦੇ ਸਬੰਧਤ ਵਿਸ਼ੇ ਦੇ ਅਧਿਆਪਕਾਂ ਨੂੰ ਹੀ ਤਿਆਰ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੇ ਨਾਲ ਹੀ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮਾਸਿਕ ਪ੍ਰੀਖਿਆ ਲਈ ਤਿਆਰ ਕੀਤੇ ਜਾਣ ਵਾਲੇ ਪ੍ਰਸ਼ਨ ਪੱਤਰ ਸਾਰੀਆਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਣਗੇ। ਸਕੂਲ ਮੁਖੀ ਆਮ ਤੌਰ ‘ਤੇ ਪ੍ਰੀਖਿਆ ਤੋਂ ਬਾਅਦ ਤਿਆਰ ਕੀਤੇ ਜਾਣ ਵਾਲੇ ਪ੍ਰਸ਼ਨ ਪੱਤਰਾਂ ਦੀ ਕਾਪੀ ਸਬੰਧਤ ਬੀ.ਐਮ., ਡੀ.ਐਮ ਨੂੰ ਭੇਜੇਗਾ। ਸਕੂਲਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਮਾਸਿਕ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਦੀ ਜਾਂਚ ਕਰਨ ਤੋਂ ਬਾਅਦ ਇਸ ਦਾ ਪੂਰਾ ਰਿਕਾਰਡ ਸਕੂਲ ਪੱਧਰ ‘ਤੇ ਵਿਸ਼ਾ, ਜਮਾਤ ਅਨੁਸਾਰ ਅਤੇ ਵਿਦਿਆਰਥੀ ਅਨੁਸਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ 21 ਦਸੰਬਰ ਤੱਕ ਵਿਦਿਆਰਥੀਆਂ ਦੇ ਨਤੀਜੇ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ।