punjab bjp leaders meet amit shah jp nadda: ਪੰਜਾਬ ‘ਚ ਆਉਣ ਵਾਲੀਆਂ 2022 ‘ਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾਉਣ ਲੱਗੀ ਹੈ।ਹਰ ਇੱਕ ਸਿਆਸੀ ਦਲ ਸੱਤਾ ‘ਚ ਆਉਣ ਲਈ ਹੱਥ ਕੰਡੇ ਅਪਣਾ ਰਿਹਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ‘ਚ ਸਿਆਸੀ ਪਾਰਟੀਆਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਿਆਰੀ ‘ਚ ਜੁਟੀਆਂ ਹੋਈਆਂ ਹਨ।ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਾਜਪਾ ਇਕਾਈ ਦੇ ਨੇਤਾਵਾਂ ਨੇ ਮੰਗਲਵਾਰ ਦੇਰ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਬੈਠਕ ਕੀਤੀ।
ਸੂਬੇ ‘ਚ ਸਿਆਸੀ ਦ੍ਰਿਸ਼ਟੀਕੋਣ ਵਿਚਾਲੇ ਇੱਕ ਮਹੱਤਵਪੂਰਨ ਸਿਆਸੀ ਹਲਚਲ ਹੋਈ ਹੈ।ਇਸ ਮੀਟਿੰਗ ਤੋਂ ਬਾਅਦ ਕਈ ਵੱਡੀਆਂ ਹਸਤੀਆਂ ਨੇ ਬੁੱਧਵਾਰ ਨੂੰ ਭਾਜਪਾ ਦਾ ਪੱਲਾ ਫੜਿਆ।ਪੰਜਾਬ ਦੀਆਂ ਮੁੱਖ 6 ਹਸਤੀਆਂ ਨੂੰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ‘ਚ ਭਾਜਪਾ ‘ਚ ਸ਼ਾਮਲ ਕੀਤਾ ਗਿਆ।
ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ‘ਚ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈੱਸ ਕਾਨਫ੍ਰੰਸ ‘ਚ ਸ਼੍ਰੀ ਸ਼ੇਖਾਵਤ ਨੇ ਇਨ੍ਹਾਂ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ।
ਇਹ ਵੀ ਪੜੋ:ਗਾਜ਼ੀਆਬਾਦ’ਚ ਮੁਸਲਿਮ ਬਜ਼ੁਰਗ ਦੀ ਮਾਰਕੁੱਟ ਮਾਮਲੇ ‘ਚ ਹੁਣ ਤੱਕ 5 ਲੋਕਾਂ ਨੂੰ ਕੀਤਾ ਗਿਆ ਗ੍ਰਿਫਤਾਰ …
ਭਾਜਪਾ ‘ਚ ਸ਼ਮੂਲੀਅਤ ਕਰਨ ਵਾਲਿਆਂ ‘ਚ ਪੰਜਾਬ ਦੇ ਪ੍ਰਸਿੱਧ ਵਿਵਦਾਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਿੱਖ ਸਟੂਡੈਂਟਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ਅਤੇ ਕੁਲਦੀਪ ਸਿੰਘ ਕਾਹਲੋਂ, ਇੰਟਲੈਕਚੂਅਲ ਫਾਰਮਜ਼ ਮੰਚ ਦੇ ਜਗਮੋਹਨ ਸਿੰਘ ਸੈਣੀ,ਨਿਰਮਲ ਸਿੰਘ ਮੁਹਾਲੀ ਅਤੇ ਕਰਨਲ ਜੈਬੰਸ ਸ਼ਿੰਘ ਸ਼ਾਮਲ ਹਨ।
ਇਹ ਵੀ ਪੜੋ:ਅੰਮ੍ਰਿਤਸਰੀਏ ਫਿਰ ਆਏ Navjot Sidhu ਦੇ ਹੱਕ ‘ਚ, ਗਲੀ-ਗਲੀ ‘ਚ ਲੱਗੇ ਪੋਸਟਰ “ਸਾਰਾ ਪੰਜਾਬ ਸਿੱਧੂ ਦੇ ਨਾਲ“