ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਹੋਈ ਹੈ। ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਭਾਜਪਾ ਵਿਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਵਾਪਸੀ ਕਰ ਸਕਦੇ ਹਨ। ਅਜੇ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਝੋਲੀ ਵਿਚ 7 ਸੀਟਾਂ ਆਈਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ 3 ‘ਤੇ ਹੀ ਸਿਮਟ ਕੇ ਰਹਿ ਗਈ ਹੈ। ਭਾਜਪਾ ਤਾਂ ਪੰਜਾਬ ਵਿਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਸ ਵਿਚਾਲੇ ਖਬਰ ਆਈ ਹੈ ਕਿ ਸੁੰਦਰ ਸ਼ਾਮ ਅਰੋੜਾ ਦੁਬਾਰਾ ਘਰ ਵਾਪਸੀ ਕਰ ਸਕਦੇ ਹਨ।
ਇਹ ਵੀ ਪੜ੍ਹੋ : 300 ਕਰੋੜ ਦੀ ਜਾਇਦਾਦ ਪਿੱਛੇ ਨੂੰਹ ਬਣੀ ਕਾਤਲ, ਸੱਸ-ਸਹੁਰੇ ਦਾ ਹੀ ਕਰਵਾ ਦਿੱਤਾ ਕਤਲ
ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਕਿ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਮੁੜ ਤੋਂ ਸ਼ਾਮਲ ਹੋ ਸਕਦੇ ਹਨ। ਇਸ ਤਰ੍ਹਾਂ ਇਕ ਪਾਸੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈਤੇ ਕਾਂਗਰਸ 2027 ਚੋਣਾਂ ਦੀਆਂ ਤਿਆਰੀਆਂ ਕਰਦੀ ਦਿਖ ਰਹੀ ਹੈ। ਆਖਿਰਕਾਰ ਬਲਬੀਰ ਸਿੱਧੂ ਤੇ ਵੇਰਕਾ ਜਿਹੜੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਗਏ ਸਨ ਉਨ੍ਹਾਂ ਨੇ ਮੁੜ ਤੋਂ ਕਾਂਗਰਸ ਦਾ ਪੱਲਾ ਫੜਿਆ ਹੈ।
ਵੀਡੀਓ ਲਈ ਕਲਿੱਕ ਕਰੋ -: