ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਕੈਬਿਨਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 24 ਤੋਂ 30 ਜੂਨ ਤੱਕ ਬਜਟ ਸੈਸ਼ਨ ਚਲਾਇਆ ਜਾਵੇਗਾ। ਜਿਸ ਵਿੱਚ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,” ਸਾਰੇ ਪੰਜਾਬੀਆਂ ਨੂੰ ਵਧਾਈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ । ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।”
ਵੀਡੀਓ ਲਈ ਕਲਿੱਕ ਕਰੋ -: