ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚਾਂ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ।ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਸੈਸ਼ਨ ਦੀ ਸ਼ੁਰੂਆਤ 1 ਮਾਰਚ ਨੂੰ ਗਵਰਨਰ ਦੇ ਭਾਸ਼ਣ ਦੇ ਨਾਲ ਹੋਵੇਗੀ। 4 ਮਾਰਚ ਨੂੰ ਇਸ ‘ਤੇ ਬਹਿਸ ਕੀਤੀ ਜਾਵੇਗੀ। ਜਿਸ ਤੋਂ ਬਾਅਦ 5 ਮਾਰਚ ਨੂੰ ਅਗਲੇ ਵਿੱਤੀ ਸਾਲ ਲਈ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ
ਇਸ ਤੋਂ ਇਲਾਵਾ 8 ਹੋਰ ਫੈਸਲਿਆਂ ‘ਤੇ ਮੁਹਰ ਲਗਾਈ ਗਈ ਹੈ। ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਣ ਵਾਲੇ ਕਿਸਾਨਾਂ ਦੀ ਮਦਦ ਦੇ ਲਈ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਵੱਲੋਂ ਕੈਂਪ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ, ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਾਰੇ ਉੱਥੇ ਹੀ ਕੈਂਪ ਲਗਾਉਣਗੇ। ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਵੀ ਰੈਫਰ ਕਰਨਗੇ।