ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਸਕਦੇ ਹਨ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਫਿਲਹਾਲ ਪ੍ਰਸ਼ਨ ਕਾਲ ਚੱਲ ਰਿਹਾ ਹੈ।
ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।
ਪੰਜਾਬ ਵਿੱਚ ਅਗਲੇ ਸਾਲ, 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਲਾਟ ਕਰੇਗੀ।






















