ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 50 ਸਾਲ ਜਾ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਸਰਕਾਰ ਵੱਲੋਂ ਇਸ ਯੋਜਨਾ ਲੈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਯੋਜਨਾ ਦੇ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਸ਼ੁਰੂ ਹੋਵੇਗੀ ਅਤੇ ਮਈ ਮਹੀਨੇ ਵਿੱਚ ਯਾਤਰਾ ਸ਼ੁਰੂ ਕੀਤੀ ਜਾਵੇਗੀ।
ਕੈਬਨਿਟ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ।
ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਿਰ, ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ), ਦੁਰਗਿਆਣਾ ਮੰਦਰ ਸਮੇਤ ਤੀਰਥ ਸਥਾਨਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਯਾਤਰਾ ਬੱਸ ਅਤੇ ਰੇਲਗੱਡੀ ਦੋਵਾਂ ਰਾਹੀਂ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਕਰੇਗੀ ਕਰਨਲ ਬਾਠ ਕੇਸ ਦੀ ਜਾਂਚ, ਹਾਈ ਕੋਰਟ ਨੇ 4 ਮਹੀਨਿਆਂ ‘ਚ ਜਾਂਚ ਪੂਰੀ ਕਰਨ ਦੇ ਦਿੱਤੇ ਆਦੇਸ਼
ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਾਂ ਜਿਸ ਵਿਚ ਅਧਿਆਪਕਾਂ ਨੂੰ ਵੀ ਵਿਦੇਸ਼ ਭੇਜਿਆ ਜਾ ਰਿਹਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ 118 ਨਾਮਵਰ ਸਕੂਲਾਂ ਵਿਚੋਂ 80 ਦੀ ਚੋਣ ਕੀਤੀ ਗਈ ਹੈ, ਜਿਸ ਵਿਚ ਸਕੂਲ ਮੈਂਟਰਸ਼ਿਪ ਸਕੀਮ ਦਾ ਨਾਮ ਹੋਵੇਗਾ, ਜਿਥੇ ਸਾਡੇ ਸਾਰੇ IAS, IPS, IFS ਆਦਿ ਅਧਿਕਾਰੀ ਇੱਕ-ਇੱਕ ਸਕੂਲ ਨੂੰ ਅਡੋਪਟ ਕਰਨਗੇ ਤਾਂ ਜੋ ਉਹ ਸਕੂਲਾਂ ਵਿਚ ਬੱਚਿਆਂ ਨਾਲ ਭਾਵਨਾਤਮਕ ਸਾਂਝ ਪਾ ਸਕਣ। ਇਹ ਅਧਿਕਾਰੀ ਸਕੂਲ ਵਿਚ ਬੱਚਿਆਂ ਦਾ ਮਾਰਗਦਰਸ਼ਨ ਕਰਨਗੇ ਤਾਂ ਬੱਚੇ ਪ੍ਰੇਰਿਤ ਹੋਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਕਈ ਰਸਤੇ ਖੁੱਲ੍ਹਣਗੇ।
ਵੀਡੀਓ ਲਈ ਕਲਿੱਕ ਕਰੋ -:
