CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਦੂਜਾ ਮੰਤਰੀ ਮੰਡਲ ਦਾ ਵਿਸਥਾਰ ਜੁਲਾਈ ਵਿੱਚ ਹੋਣਾ ਲਗਭਗ ਤੈਅ ਹੈ । ਬੁੱਧਵਾਰ ਨੂੰ ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਨਾਲ ਸੀਐਮ ਮਾਨ ਦੀ ਚਰਚਾ ਦੌਰਾਨ ਸਹਿਮਤੀ ਬਣ ਗਈ ਹੈ । ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਨਵੀਂ ਕੈਬਨਿਟ ਦਾ ਵਿਸਥਾਰ ਕਦੋਂ ਹੋਵੇਗਾ । ਜਿਨ੍ਹਾਂ ਨੇਤਾਵਾਂ ਨੂੰ ਕੈਬਨਿਟ ਮੰਤਰੀਆਂ ਦੇ ਅਹੁਦੇ ਦੀ ਤਾਜਪੋਸ਼ੀ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਉਸ ਵਿੱਚ ਫ਼ਿਲਹਾਲ ਅਮਨ ਅਰੋੜਾ, ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਅੱਗੇ ਹੈ।
ਪਾਰਟੀ ਸੂਤਰਾਂ ਅਨੁਸਾਰ ਨਵੇਂ ਉਮੀਦਵਾਰ ਦੀ ਚੋਣ ਦੇ ਨਾਲ-ਨਾਲ ਪੁਰਾਣੇ ਮੰਤਰੀਆਂ ਦੇ ਹੁਣ ਤੱਕ ਦੇ ਰਿਪੋਰਟ ਕਾਰਡ ਵੀ ਚੈੱਕ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਮੌਜੂਦਾ ਮੰਤਰੀ ਦੀ ਨਵੀਂ ਕੈਬਨਿਟ ਦੇ ਗਠਨ ਸਮੇਂ ਛੁੱਟੀ ਵੀ ਹੋ ਸਕਦੀ ਹੈ। ਜਿਸ ਮੰਤਰੀ ਨੂੰ ਕੈਬਨਿਟ ਤੋਂ ਦੂਰ ਰੱਖਿਆ ਜਾ ਸਕਦਾ ਹੈ ,ਉਹ ਮਾਝੇ ਨਾਲ ਸਬੰਧਤ ਕੈਬਨਿਟ ਮੰਤਰੀ ਹੋ ਸਕਦਾ ਹੈ । ਦੋਆਬੇ ਦੇ ਇੱਕ ਮੰਤਰੀ ਦੀ ਕਾਰਗੁਜ਼ਾਰੀ ‘ਤੇ ਵੀ ਖਾਸ ਨਜ਼ਰ ਹੈ । ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਤੋਂ ਬਾਅਦ ਪਾਰਟੀ ਵਿਧਾਇਕਾਂ ਵਿੱਚ ਵੀ ਜੋੜਤੋੜ ਅਤੇ ਲਾਬਿੰਗ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਦੱਸ ਦੇਈਏ ਕਿ ਸਾਰੇ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ ਜਾਵੇਗੀ । ਇਸ ਵਿੱਚ ਸਬੰਧਤ ਮੰਤਰੀਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਮੰਤਰੀ ਦੀ ਕਾਰਗੁਜ਼ਾਰੀ ਦੀ ਰਿਪੋਰਟ ਹਾਸਲ ਕੀਤੀ ਜਾ ਸਕਦੀ ਹੈ । ਇਨ੍ਹਾਂ ਵਿੱਚ ਵਿਧਾਇਕ ਬਣਨ ਤੋਂ ਪਹਿਲਾਂ ਅਤੇ ਹੁਣ ਤੱਕ ਦੀਆਂ ਗਤੀਵਿਧੀਆਂ ਦੀ ਸਮੀਖਿਆ ਵੀ ਸ਼ਾਮਲ ਹੈ ਜਦਕਿ ਨਵੇਂ ਮੰਤਰੀ ਦੀ ਚੋਣ ਤੋਂ ਪਹਿਲਾਂ ਉਨ੍ਹਾਂ ਦੇ ਨਿੱਜੀ ਅਕਸ ਦਾ ਧਿਆਨ ਰੱਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: