ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ । ਇਹ ਮੀਟਿੰਗ ਪਹਿਲਾਂ 30 ਮਈ ਨੂੰ ਹੋਣੀ ਸੀ ਪਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਇਸ ਮੀਟਿੰਗ ਨੂੰ ਟਾਲ ਦਿੱਤਾ ਗਿਆ। ਅੱਜ ਦੀ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ । ਪੰਜਾਬ ਸਰਕਾਰ ਵੱਲੋਂ ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਈ ਅਹਿਮ ਫੈਸਲਿਆਂ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।
ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਵਿੱਚ ਨਵੀਂ ਸ਼ਰਾਬ ਨੀਤੀ ਤੇ ਬਜਟ ਸੈਸ਼ਨ ਬਲਾਉਣ ’ਤੇ ਵੀ ਮੋਹਰ ਲੱਗ ਸਕਦੀ ਹੈ। ਹਾਲਾਂਕਿ ਸੋਮਵਾਰ ਦੇਰ ਸ਼ਾਮ ਤਕ ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’
ਇਸ ਤੋਂ ਇਲਾਵਾ ਮਾਨ ਸਰਕਾਰ ਕੇਂਦਰ ਸਰਕਾਰ ਵੱਲੋਂ ਦਿਹਾਤੀ ਵਿਕਾਸ ਫੰਡਾਂ ਨੂੰ ਲੈ ਕੇ ਪਾਏ ਅੜਿੱਕੇ ਦੂਰ ਕਰਨ ਲਈ ਇਸ ਮੀਟਿੰਗ ਵਿੱਚ ਪੰਜਾਬ ਦਿਹਾਤੀ ਵਿਕਾਸ ਐਕਟ (ਸੋਧ) ਬਿੱਲ ਨੂੰ ਹਰੀ ਝੰਡੀ ਦੇ ਸਕਦੀ ਹੈ । ਉੱਥੇ ਹੀ ਇਸ ਮੀਟਿੰਗ ਵਿੱਚ ਮੂੰਗੀ ਬਿਜਾਈ ਨੂੰ ਉਤਸ਼ਾਹਿਤ ਕਰਨ ਹਿੱਤ ਏਜੰਡਾ ਆਉਣ ਦੀ ਸੰਭਾਵਨਾ ਹੈ । ਕੇਂਦਰੀ ਸਕੀਮ ’ਤੇ ਸਟੈੱਪ ਡਿਊਟੀ ਦੀ ਮੁਆਫ਼ੀ ਤੋਂ ਇਲਾਵਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਵੀ ਦਿੱਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: