ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 12 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ 12 ਦਸੰਬਰ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ, ਜੋ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

ਦੱਸ ਦੇਈਏ ਕਿ ਇਸ ਮੀਟਿੰਗ ਦੀ ਅਗਵਾਈ CM ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਸੀ । ਜਿਸ ਕਾਰਨ ਇਸ ਮੀਟਿੰਗ ਵਿੱਚ ਵੀ ਕਈ ਵੱਡੇ ਫੈਸਲੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
