ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਸਕੀਮਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ। ਕਿਸ ਵਿਭਾਗ ਦੀ ਕਾਰਵਾਈ ਤਸੱਲੀਬਖਸ਼ ਰਹੀ ਅਤੇ ਕਿੱਥੇ ਤਬਦੀਲੀਆਂ ਦੀ ਲੋੜ ਹੈ, ਇਸ ਬਾਰੇ ਵੀ ਸਹਿਮਤੀ ਬਣਾਈ ਜਾਵੇਗੀ।
ਸੂਬੇ ਨੂੰ ਆਰਥਿਕ ਮੰਦਵਾੜੇ ਵਿੱਚੋਂ ਕੱਢਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਮੰਡਲ ਸਾਹਮਣੇ ਚੁਣੌਤੀ ਬਣੀ ਹੋਈ ਹੈ। CM ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੀ ਆਪਣੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਵਿੱਚ ਵੀ ਅੜਿੱਕੇ ਪੈਦਾ ਕਰ ਰਹੀ ਹੈ। ਇਸ ਨਾਲ ਸੂਬੇ ਨੂੰ 800 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਅਤੇ ਕੋਲਾ ਚਾਰ ਗੁਣਾ ਮਹਿੰਗਾ ਹੋ ਜਾਵੇਗਾ। ਇਨ੍ਹਾਂ ਸਭ ਸਮੱਸਿਆਵਾਂ ਦੇ ਨਿਪਟਾਰੇ ਦੇ ਲਈ ਵੀ ਚਰਚਾ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: