ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ । ਸਰਕਾਰ ਵੱਲੋਂ ਬਜਟ ਸੈਸ਼ਨ ਦੇ ਵਿਚਾਲੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਤੋਂ ਲੈ ਕੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਮੁਲਾਜ਼ਮਾਂ ਦੇ DA ਵਿੱਚ ਵਾਧੇ ਸਬੰਧੀ ਫੈਸਲਾ ਵੀ ਲਿਆ ਜਾ ਸਕਦਾ ਹੈ। ਉੱਥੇ ਹੀ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਸਬੰਧੀ ਪ੍ਰਸਤਾਵ ਵੀ ਮੀਟਿੰਗ ਵਿੱਚ ਆ ਸਕਦਾ ਹੈ।
ਦੱਸ ਦੇਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੇ ਬਾਅਦ ਮੀਡੀਆ ਨਾਲ ਗੱਲਬਾਤ ਵਿੱਚ ਇਸ ਗੱਲ ਦਾ ਸੰਕੇਤ ਦੇ ਚੁੱਕੇ ਹਨ ਕਿ ਇੱਕ ਚੋਣ ਗਾਰੰਟੀ ਅਸੀਂ ਜਲਦੀ ਹੀ ਪੂਰੀ ਕਰਨ ਵਾਲੇ ਹਾਂ। ਉੱਥੇ ਹੀ ਲੋਕ ਸਭਾ ਚੋਣਾਂ ਦੇ ਲਈ ਕਦੇ ਵੀ ਐਲਾਨ ਹੋ ਸਕਦਾ ਹੈ। ਅਜਿਹੇ ਵਿੱਚ ਨਵੀਂ ਭਰਤੀ ਪ੍ਰਕਿਰਿਆ ਦਾ ਵੀ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ। ਫਿਲਹਾਲ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: