ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਚਰਚਾ ਹੈ ਕਿ ਸਤੰਬਰ ਦੇ ਪਹਿਲੇ ਹਫ਼ਤੇ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਵਾਰ ਕੈਬਨਿਟ ਦੀ ਮੀਟਿੰਗ 5 ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।
ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ ‘ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਲਈ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਵੇਗਾ।
ਖੇਡ ਵਿਭਾਗ ਵਿੱਚ ਰੈਗੂਲਰ ਕੇਡਰ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਗੈਰ-ਜੰਗਲਾਤ ਸਰਕਾਰੀ ਜਨਤਕ ਜ਼ਮੀਨਾਂ ਲਈ ਪਲਾਂਟ ਪ੍ਰਬੰਧਨ ਨੀਤੀ 2024 ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪੰਜਾਬ ਐਜੂਕੇਸ਼ਨਲ ਟੀਚਿੰਗ ਕਾਡਰ ਗਰੁੱਪ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜੂਕੇਸ਼ਨਲ ਟੀਚਿੰਗ (ਕਾਡਰ) ਏਰੀਆ ਸਰਵਿਸ ਰੂਲਜ਼ 2018 ਸਬੰਧੀ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : 200 ਕਰੋੜ ਦਾ ਡਰੱਗ ਮਾਮਲਾ: ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਨੂੰ ਅਦਾਲਤ ਨੇ ਸੁਣਾਈ 9 ਸਾਲ ਦੀ ਸਜ਼ਾ
ਸੂਬੇ ਵਿੱਚ ਅਪੰਗ ਬੱਚਿਆਂ ਦੀ ਦੇਖਭਾਲ ਲਈ ਨੀਤੀਆਂ ਜਾਰੀ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਪੁਨਰਗਠਨ ਲਈ ਸਮਾਂ ਸੀਮਾ ਵਧਾਉਣ ਲਈ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ। ਜਲ ਸਰੋਤ ਵਿਭਾਗ ਵਿੱਚ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਪੈਦਾ ਕਰਨ ਅਤੇ ਫਸਲ ਖਰਾਬ ਹੋਣ ‘ਤੇ ਰਾਜ ਦੇ ਬਜਟ ਵਿੱਚੋਂ ਰਾਹਤ ਜਾਰੀ ਕਰਨ ਲਈ ਰਾਜ ਕਾਰਜਕਾਰਨੀ ਕਮੇਟੀ ਨੂੰ ਇੱਕ ਸਮਰੱਥ ਅਥਾਰਟੀ ਬਣਾਉਣ ਦਾ ਏਜੰਡਾ ਵੀ ਮੀਟਿੰਗ ਵਿੱਚ ਉਠਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: