ਪੰਜਾਬ ਦੀ ਚੰਨੀ ਸਰਕਾਰ ਵੱਲੋਂ ਮੁੜ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 9 ਨਵੰਬਰ ਯਾਨੀ ਕਿ ਮੰਗਲਵਾਰ ਨੂੰ ਦੁਪਹਿਰ ਬਾਅਦ 3 ਵਜੇ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ।
ਜ਼ਿਕਰਯੋਗ ਹੈ ਕਿ ਹਾਲੇ ਬੀਤੇ ਦਿਨ ਹੀ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਬਾਅਦ 10 ਰੁਪਏ ਤੱਕ ਦੀਆਂ ਕੀਮਤਾਂ ਦੀ ਕਟੌਤੀ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਸਸਤੀ ਬਿਜਲੀ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਨੂੰ ਲੈ ਕੇ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਗੌਰਤਲਬ ਹੈ ਕਿ ਅੱਜ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਐਮ ਚੰਨੀ, ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਚਾਲੇ ਮੀਟਿੰਗ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: