ਸ਼ੁੱਕਰਵਾਰ ਯਾਨੀ ਕਿ ਅੱਜ ਫਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ । ਇਸ ਮੀਟਿੰਗ ਵਿੱਚ ਚੋਣਾਂ ਤੋਂ ਪਹਿਲਾਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ ।
ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ । ਕਿਸਾਨ ਅੰਦੋਲਨ ਫਤਹਿ ਹੋਣ ਮਗਰੋਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ । ਜਿਸ ਕਾਰਨ ਚੰਨੀ ਸਰਕਾਰ ਵੱਲੋਂ ਜਲਦ ਤੋਂ ਜਲਦ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਬੰਗਾ ਤੇ ਆਦਮਪੁਰ ਵਿੱਚ ਕਾਲਜ ਖੋਲ੍ਹੇ ਜਾਣ ਦੇ ਏਜੰਡੇ ਦਾ ਐਲਾਨ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਉਚੇਰੀ ਸਿੱਖਿਆ ਵਿਭਾਗ ਦਾ ਏਜੰਡਾ ਵੀ ਆਉਣ ਦੀ ਸੰਭਾਵਨਾ ਹੈ ।
ਵੀਡੀਓ ਲਈ ਕਲਿੱਕ ਕਰੋ -: