ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ ਅਜੇ ਤਿਆਰ ਨਹੀਂ ਹੈ, ਪਰ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਅਵਸਥਾ ਨੂੰ ਲੈ ਕੇ ਵੀ ਸਰਕਾਰ ਵੱਲੋਂ ਰਣਨੀਤੀ ਘੜੀ ਜਾ ਸਕਦੀ ਹੈ ।
ਵੀਡੀਓ ਲਈ ਕਲਿੱਕ ਕਰੋ -: