ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪਾਣੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੀ ਹਰੀ ਝੰਡੀ ਦਿੱਤੀ ਗਈ ਹੈ। ਹੁਣ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਦਾ ਪਾਣੀ ਦਾ ਬਿੱਲ ਸਿਰਫ 50 ਰੁਪਏ ਆਵੇਗਾ, ਜੋ ਪਹਿਲਾਂ ਘੱਟੋ-ਘੱਟ 166 ਰੁਪਏ ਪ੍ਰਤੀ ਮਹੀਨਾ ਸੀ।
ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਸ਼ਹਿਰਾਂ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ਹਿਰਾਂ ਦਾ 700 ਕਰੋੜ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ ਕੀਤਾ ਹੈ। ਇਸ ਦੇ ਨਾਲ ਹੀ ਪਿੰਡਾਂ ਦੀਆ ਪੰਚਾਇਤਾ ਨੂੰ ਰਾਹਤ ਦਿੰਦਿਆਂ ਸਰਕਾਰ 1168 ਕਰੋੜ ਦਾ ਬਿਜਲੀ ਦਾ ਬਕਾਇਆ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਟਿਕੈਤ ਨੇ ਕਿਹਾ – ‘ਅਜੈ ਮਿਸ਼ਰਾ ਨੂੰ ਬਰਖਾਸਤ ਕਰੇ ਸਰਕਾਰ’
ਇਸ ਦੇ ਨਾਲ ਹੀ BSF ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਤੇਕੈਬਨਿਟ ਦੀ ਮੀਟਿੰਗ ਸੱਦ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਜਰੂਰਤ ਪਈ ਤਾਂ ਉਹ ਇਸ ਮਾਮਲੇ ‘ਤੇ ਆਲ ਪਾਰਟੀ ਮੀਟਿੰਗ ਵੀ ਸੱਦਣਗੇ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu