ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਬੈਠਕ ਅੱਜ ਯਾਨੀ ਕਿ ਵੀਰਵਾਰ ਦੁਪਹਿਰ 3.30 ਵਜੇ ਹੋਵੇਗੀ ।
ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ । ਜ਼ਿਕਰਯੋਗ ਹੈ ਕਿ ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਧੜੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਉਨ੍ਹਾਂ ਦੇ ਵਿਰੋਧੇ ਧੜੇ ਵੱਲੋਂ ਇਹ ਤੱਕ ਕਿਹਾ ਦਿੱਤਾ ਗਿਆ ਸੀ ਕਿ ਸਾਨੂ ਇਹੋ-ਜਿਹਾ ਮੁੱਖ ਮੰਤਰੀ ਨਹੀਂ ਚਾਹੀਦਾ । ਪਰ ਕਾਂਗਰਸ ਹਾਈਕਮਾਨ ਸੋਨੀਆ ਗਾਂਧੀ ਵੱਲੋਂ ਸਾਫ਼ ਕਰ ਦਿੱਤਾ ਗਿਆ ਹੈ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ ।
ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਦੇ ਵਿਰੋਧੀ ਧੜੇ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮਾਮਲੇ ਵਿੱਚ ਹਰੀਸ਼ ਰਾਵਤ ਨੇ ਵੀ ਇਹ ਸਾਫ ਕਰ ਦਿੱਤਾ ਕਿ ਕੈਪਟਨ ਹੀ 2022 ਦੀਆਂ ਚੋਣਾਂ ਦੇ ਕਪਤਾਨ ਹੋਣਗੇ।