ਅੱਜ ਦੁਪਹਿਰ 12 ਵਜੇ ਤੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਸ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਕਰਨ ‘ਤੇ ਮੋਹਰ ਲੱਗੇਗੀ। ਵੈਟ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਸਸਤੇ ਹੋ ਜਾਣਗੇ। ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਘਟਾਉਣ ਅਤੇ ਗੁਆਂਢੀ ਰਾਜਾਂ ਵੱਲੋਂ ਵੈਟ ਘਟਾਉਣ ਤੋਂ ਬਾਅਦ ਪੰਜਾਬ ਸਰਕਾਰ ਵੀ ਦਬਾਅ ਵਿੱਚ ਹੈ। ਸ਼ਨੀਵਾਰ ਨੂੰ ਹੀ ਸਰਕਾਰ ਨੇ ਅਚਾਨਕ ਕੈਬਨਿਟ ਮੀਟਿੰਗ ਦੀ ਜਗ੍ਹਾ ਬਦਲ ਦਿੱਤੀ। ਇਹ ਮੀਟਿੰਗ ਹੁਣ ਪੰਜਾਬ ਸਕੱਤਰੇਤ ਦੀ ਬਜਾਏ ਪੰਜਾਬ ਭਵਨ ਵਿਖੇ ਹੋਵੇਗੀ।
ਪੰਜਾਬ ਵਿੱਚ ਅਗਲੇ ਸਾਲ ਚੋਣਾਂ ਹਨ। ਅਜਿਹੇ ‘ਚ ਰਾਹਤ ਨਾ ਦੇਣਾ ਕਾਂਗਰਸ ਦੇ ਗਲੇ ਦਾ ਫੰਦਾ ਬਣ ਸਕਦਾ ਹੈ। ਹਾਲਾਂਕਿ ਇਸ ‘ਚ ਕਿੰਨੀ ਕਟੌਤੀ ਹੋਵੇਗੀ ਇਸ ‘ਤੇ ਮੰਤਰੀਆਂ ਨੇ ਚੁੱਪ ਧਾਰੀ ਹੋਈ ਹੈ। ਕੇਂਦਰ ਸਰਕਾਰ ਨੇ ਦੀਵਾਲੀ ਵਾਲੇ ਦਿਨ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਘਟਾ ਦਿੱਤੀ ਸੀ। ਇਸ ਕਾਰਨ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਹੋ ਗਿਆ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ, ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਨੇ ਵੈਟ ਘਟਾ ਦਿੱਤਾ ਹੈ। ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਰੇਟ 12 ਤੋਂ 17 ਰੁਪਏ ਤੱਕ ਹੇਠਾਂ ਆ ਗਏ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਨੇ ਵੀ ਟੈਕਸ 7 ਰੁਪਏ ਘਟਾ ਦਿੱਤਾ ਹੈ।
ਪੰਜਾਬ ਸਰਕਾਰ ਵਿੱਚ ਮੰਤਰੀ ਮਨਪ੍ਰੀਤ ਬਾਦਲ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਐਤਵਾਰ ਯਾਨੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਵੱਡਾ ਸਵਾਲ ਇਹ ਹੈ ਕਿ ਕੀ ਇਸ ਕੈਬਨਿਟ ਵਿੱਚ ਐਡਵੋਕੇਟ ਜਨਰਲ ਏ.ਪੀ.ਐੱਸ ਦਿਓਲ ਦੇ ਅਸਤੀਫ਼ੇ ‘ਤੇ ਵੀ ਕੋਈ ਫ਼ੈਸਲਾ ਲਿਆ ਜਾਵੇਗਾ? ਦਿਓਲ 4 ਦਿਨ ਪਹਿਲਾਂ ਅਸਤੀਫਾ ਦੇ ਚੁੱਕੇ ਹਨ। ਹਾਲਾਂਕਿ, ਸਰਕਾਰ ਨੇ ਉਨ੍ਹਾਂ ਨੂੰ ਆਪਣੇ ਕੋਲ ਰੱਖਦੇ ਹੋਏ ਕੰਮ ਕਰਦੇ ਰਹਿਣ ਲਈ ਕਿਹਾ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਵੀ ਏ.ਜੀ. ਨੂੰ ਹਟਾਉਣ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਏ.ਜੀ. ਨੇ ਸ਼ਨੀਵਾਰ ਨੂੰ ਸਿੱਧੂ ਖਿਲਾਫ ਜਨਤਕ ਤੌਰ ‘ਤੇ ਬਿਆਨ ਦਿੱਤਾ ਸੀ ਕਿ ਉਹ ਸਰਕਾਰ ਅਤੇ ਏ.ਜੀ. ਦੇ ਕੰਮ ‘ਚ ਰੁਕਾਵਟ ਪਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: