ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਨਵੇਂ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਚੰਨੀ ਸਰਕਾਰ ਵੱਲੋਂ ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਹੋਣ ਦੀ ਉਮੀਦ ਹੈ । ਜ਼ਿਕਰਯੋਗ ਹੈ ਕਿ ਬੀਤੇ ਦਿਨ CM ਚੰਨੀ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਅੱਜ ਪੰਜਾਬ ਦੇ ਵੱਡੇ ਮਸਲੇ ਦਾ ਹੱਲ ਕਰਨਗੇ ।
ਦੱਸ ਦੇਈਏ ਕਿ ਪੰਜਾਬ ਕੈਬਿਨੇਟ ਦੀ ਮੀਟਿੰਗ ਦੁਪਹਿਰ ਬਾਅਦ 3 ਵਜੇ ਹੋਵੇਗੀ। ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ । ਕਿਆਸਾਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਮੀਟਿੰਗ ਵਿੱਚ ਸਿੱਧੂ ਦੇ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਚੰਨੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਦਾ ਫੈਸਲਾ ਲੈ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: