ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਮੰਤਰੀ ਮੰਡਲ ਦੀ ਇਹ ਮੀਟਿੰਗ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ । ਮੰਤਰੀ ਮੰਡਲ ਵੱਲੋਂ ਅਗਲੇ ਸਾਲ ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ ।
ਪੰਜਾਬ ਮੰਤਰੀ ਮੰਡਲ ਨੇ ‘ਆਪ’ ਸਰਕਾਰ ਦੀ ਪਹਿਲੀ ਆਬਕਾਰੀ ਨੀਤੀ ’ਤੇ ਚਰਚਾ ਨਹੀਂ ਕੀਤੀ। ਇਸ ਦੇ ਲਈ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ ਆਬਕਾਰੀ ਨੀਤੀ ਸਬੰਧੀ ਵੱਖ-ਵੱਖ ਇਤਰਾਜ਼ਾਂ ਦੀ ਘੋਖ ਕਰੇਗੀ। ਕਿਹਾ ਜਾ ਰਿਹਾ ਸੀ ਕਿ ਸੋਧੀ ਹੋਈ ਨੀਤੀ ਕੈਬਨਿਟ ਮੀਟਿੰਗ ’ਚ ਰੱਖੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਅੱਜ ਦੀ ਮੀਟਿੰਗ ’ਚ ਨਵੀਂ ਆਬਕਾਰੀ ਨੀਤੀ ਪੇਸ਼ ਕੀਤੀ ਜਾਂਦੀ ਹੈ ਜਾਂ ਨਹੀਂ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ 1 ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਦੱਸ ਦੇਈਏ ਕਿ ਕੈਬਨਿਟ ਵੱਲੋਂ ਆਬਕਾਰੀ ਨੀਤੀ ਪਾਸ ਹੋਣ ਤੋਂ ਬਾਅਦ ਸੂਬੇ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਠੇਕੇਦਾਰਾਂ ਨੂੰ ਅਲਾਟ ਕਰ ਦਿੱਤੇ ਜਾਣਗੇ। ਇਸ ਦੇ ਲਈ ਲਾਟਰੀ ਪ੍ਰਣਾਲੀ ਅਪਣਾਈ ਜਾਂਦੀ ਹੈ, ਜਿਸ ’ਤੇ ਸਾਰੇ ਠੇਕੇਦਾਰਾਂ ਦੀਆਂ ਨਜ਼ਰਾਂ ਹਨ । ਸਰਕਾਰ ਨਵੀਂ ਆਬਕਾਰੀ ਨੀਤੀ ਨਾਲ ਆਪਣਾ ਮਾਲੀਆ ਵਧਾਉਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਜਿਸ ਵਿੱਚ ਮੂੰਗੀ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: