ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਬੈਠਕ ਅੱਜ ਬੁਲਾਈ ਗਈ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਸਕੀਮ ਸਾਲ 2004 ਵਿਚ ਲਾਗੂ ਕੀਤੀ ਗਈ ਸੀ। ਮੁਲਾਜ਼ਮ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਇਸ ਦੀ ਬਹਾਲੀ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ ਪਹੁੰਚੇਗਾ।
ਇਹ ਵੀ ਪੜ੍ਹੋ : ਨੋਟਬੰਦੀ ‘ਤੇ ਕੇਂਦਰ ਦਾ ਸੁਪਰੀਮ ਕੋਰਟ ‘ਚ ਜਵਾਬ- ‘RBI ਨਾਲ ਸਲਾਹ ਕਰਕੇ ਲਿਆ ਗਿਆ ਸੀ ਫੈਸਲਾ’
ਜ਼ਿਕਰਯੋਗ ਹੈ ਕਿ ਜੇਕਰ ਕੈਬਨਿਟ ਵਿਚ ਪੁਰਾਣੀ ਪੈਨਸ਼ਨ ਸਕੀਮ ‘ਤੇ ਮੋਹਰ ਲੱਗ ਜਾਂਦੀ ਹੈ ਤਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਜਾਵੇਗਾ। ਦੇਸ਼ ਦੇ ਕਈ ਹੋਰ ਸੂਬਿਆਂ ਵਿਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦਾ ਫੈਸਲਾ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: