ਪੰਜਾਬ ਮੰਤਰੀ ਮੰਡਲ ਵਿੱਚ ਚੌਥੀ ਵਾਰ ਫੇਰਬਦਲ ਹੋਇਆ ਹੈ। ਚਾਰ ਕੈਬਨਿਟ ਮੰਤਰੀਆਂ ਦੇ ਅਸਤੀਫੇ ਤੋਂ ਬਾਅਦ ਸੋਮਵਾਰ ਨੂੰ 5 ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲੀ ਹੈ। ਪੰਜ ਨਵੇਂ ਮੰਤਰੀਆਂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਕੈਬਨਿਟ ਵਿੱਚ ਸ਼ਾਮਲ ਹੋਏ 5 ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਆਪਣੇ ਕੋਲ 8 ਵਿਭਾਗ ਰੱਖੇ ਹਨ। ਇਸਤੋਂ ਇਲਾਵਾ ਕਈ ਪੁਰਾਣੇ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਵੀ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ 5 ਨਵੇਂ ਮੰਤਰੀਆਂ ‘ਚ ਹਰਦੀਪ ਮੁੰਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸੌਂਧ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਸ਼ਾਮਲ ਹਨ, ਜਿਨ੍ਹਾਂ ਨੂੰ ਸੋਮਵਾਰ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਅਹੁਦੇ ਦੀ ਸਹੁੰ ਚੁਕਾਈ, ਜਿਸ ਪਿੱਛੋਂ ਹੁਣ ਇਨ੍ਹਾਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ।
ਨਵੇਂ ਮੰਤਰੀਆਂ ਨੂੰ ਮਿਲੇ ਇਹ ਵਿਭਾਗ
- ਹਰਦੀਪ ਸਿੰਘ ਮੁੰਡੀਆਂ ਨੂੰ 3 ਵਿਭਾਗ ਦਿੱਤੇ ਗਏ ਹਨ। ਮਾਲੀਆ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਰਿਹਾਇਸ਼ ਤੇ ਸ਼ਹਿਰੀ ਵਿਕਾਸ ਮੰਤਰਾਲਾ।
- ਤਰੁਨਪ੍ਰੀਤ ਸਿੰਘ ਸੌਂਧ ਨੂੰ 6 ਵਿਭਾਗ ਦਿੱਤੇ ਗਏ ਹਨ। ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਾਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ।
- ਬਰਿੰਦਰ ਕੁਮਾਰ ਗੋਇਲ ਨੂੰ ਮਾਈਨਿੰਗ ਤੇ ਭੂ-ਵਿਗਿਆਨ, ਪਾਣੀ ਦੇ ਸਰੋਤ ਅਤੇ ਜ਼ਮੀਨ ਤੇ ਪਾਣੀ ਦੀ ਸੰਭਾਲ ਮੰਤਰਾਲਾ
- ਡਾ. ਰਵਜੋਤ ਸਿੰਘ ਨੂੰ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ
- ਮਹਿੰਦਰ ਭਗਤ ਨੂੰ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਵਿਭਾਗ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਮਿਸ਼ਨ ਰੁਜਗਾਰ, ਮੁੱਖ ਮੰਤਰੀ ਅੱਜ 586 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਕੋਲ 8 ਵਿਭਾਗ ਹਨ, ਜਿਨ੍ਹਾਂ ਵਿੱਚ ਜੀ.ਏ.ਡੀ, ਗ੍ਰਹਿ ਮਾਮਲੇ ਅਤੇ ਨਿਆਂ, ਕਰਮਚਾਰੀ, ਸਹਿਯੋਗ, ਕਾਨੂੰਨੀ ਤੇ ਵਿਧਾਨਿਕ ਮਾਮਲੇ, ਸ਼ਹਿਰੀ ਹਵਾਬਾਜ਼ੀ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਅਤੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਸ਼ਾਮਲ ਹਨ।
ਪੰਜਾਬ ਕੈਬਿਨਟ ਦੇ ਹੋਰ ਮੰਤਰੀ ਤੇ ਉਨ੍ਹਾਂ ਕੋਲ ਵਿਭਾਗ
ਹਰਪਾਲ ਸਿੰਘ ਚੀਮਾ- ਵਿੱਤ ਮੰਤਰਾਲੇ, ਯੋਜਨਾ, ਪ੍ਰੋਗਰਾਮ ਲਾਗੂ ਕਰਨਾ ਅਤੇ ਆਬਕਾਰੀ ਅਤੇ ਕਰ
ਅਮਨ ਅਰੋੜਾ- ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨ ਸੁਧਾਰ ਅਤੇ ਸ਼ਿਕਾਇਤਾਂ ਨੂੰ ਦੂਰ ਕਰਨਾ ਸਬੰਧ ਮਾਮਲੇ ਅਤੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰਾਲੇ
ਡਾ. ਬਲਜੀਤ ਕੌਰ- ਸਮਾਜਿਕ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬਾਲ ਵਿਕਾਸ ਮੰਤਰਾਲੇ
ਕੁਲਦੀਪ ਸਿੰਘ ਧਾਲੀਵਾਲ- ਐੱਨਆਰਆਈ ਮਾਮਲੇ ਅਤੇ ਪ੍ਰਬੰਧਕੀ ਸੁਧਾਰ
ਡਾ. ਬਲਬੀਰ ਸਿੰਘ- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ
ਹਰਦੀਪ ਸਿੰਘ ਮੁੰਡੀਆਂ- ਮਾਲੀਆ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਪਾਣੀ ਦੀ ਸਪਲਾਈ ਤੇ ਸੈਨੀਟੇਸ਼ਨ ਅਤੇ ਰਿਹਾਇਸ਼ ਤੇ ਸ਼ਹਿਰੀ ਵਿਕਾਸ
ਲਾਲ ਸਿੰਘ ਕਟਾਰੂਚੱਕ- ਭੋਜਨ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਮਹਿਕਮਾ ਅਤੇ ਜੰਗਲੀ ਜੀਵ
ਲਾਲਜੀਤ ਸਿੰਘ ਭੁੱਲਰ- ਟ੍ਰਾਂਸਪੋਰਟ ਅਤੇ ਜੇਲ੍ਹ
ਹਰਜੋਤ ਸਿੰਘ ਬੈਂਸ- ਉੱਚ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਮੰਤਰਾਲੇ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰਾਲੇ ਅਤੇ ਸੂਚਨਾ ਅਤੇ ਲੋਕ ਸੰਪਰਕ
ਹਰਭਜਨ ਸਿੰਘ- ਪਬਲਿਕ ਵਰਕਸ ਅਤੇ ਪਾਵਰ ਮੰਤਰਾਲੇ
ਵੀਡੀਓ ਲਈ ਕਲਿੱਕ ਕਰੋ -: