ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਸਾਹਮਣੇ ਲਾਈਵ ਹੋਏ। ਸਿਬਿਨ ਸੀ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ ਪ੍ਰਕਿਰਿਆ ਵਿੱਚ 70 ਫੀਸਦੀ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ । ਇਸ ਦੇ ਲਈ ਵੋਟਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ । ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੇ ਕੁਮੈਂਟ ਬਾਕਸ ਵਿੱਚ ਭੇਜੇ ਪੰਜਾਬ ਦੇ ਲੋਕਾਂ ਦੇ ਜਵਾਬ ਪੜ੍ਹੇ ਅਤੇ ਜਵਾਬ ਵੀ ਲਾਈਵ ਸੈਸ਼ਨ ਵਿੱਚ ਹੀ ਦਿੱਤਾ ।
ਸਿਬਿਨ ਸੀ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕ ਹਾਲੇ ਵੀ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਆਖਰੀ ਤਰੀਕ 14 ਮਈ ਨਿਰਧਾਰਿਤ ਕੀਤੀ ਗਈ ਹੈ । ਜਿਸ ਦੇ ਅਨੁਸਾਰ ਪੰਜਾਬ ਦੇ ਲੋਕ 4 ਮਈ ਤੱਕ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ । ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਲਈ ਨੌਜਵਾਨਾਂ ਨੂੰ ਆਪਣੇ ਬਲਾਕ ਪੱਧਰ ਦੇ ਅਧਿਕਾਰੀ ਨਾਲ ਸੰਪਰਕ ਕਰਨਾ ਹੋਵੇਗਾ । ਇਸ ਤੋਂ ਇਲਾਵਾ ਨੌਜਵਾਨ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਸੰਪਰਕ ਕਰ ਸਕਦੇ ਹਨ। ਲੋੜੀਂਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ਤੋਂ ਬਾਅਦ ਨਵੀਂ ਵੋਟ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਮਿਲੀ ਕਾਮਯਾਬੀ, ਵੱਡੇ ਬ.ਦ.ਮਾਸ਼ ਦੇ 2 ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ
ਚੋਣ ਅਧਿਕਾਰੀ ਨੇ ਦੱਸਿਆ ਕਿ ਜੇਕਰ ਗਰਭਵਤੀ ਮਹਿਲਾਵਾਂ ਅਤੇ ਛੋਟੇ ਬੱਚਿਆਂ ਨਾਲ ਆਉਣ ਵਾਲੀਆਂ ਮਹਿਲਾਵਾਂ ਨੂੰ ਵੀ ਪਹਿਲ ਦਿੱਤੀ ਜਾਵੇਗੀ । ਹਰ ਬੂਥ ‘ਤੇ ਪੁਰਸ਼ਾਂ ਅਤੇ ਮਹਿਲਾਵਾਂ ਤੋਂ ਇਲਾਵਾ ਤੀਜੀ ਲਾਈਨ ਵੀ ਹੋਵੇਗੀ । ਜਿਸ ਵਿੱਚ ਗਰਭਵਤੀ ਅਤੇ ਛੋਟੇ ਬੱਚਿਆਂ ਨਾਲ ਆਉਣ ਵਾਲੀਆਂ ਮਹਿਲਾਵਾਂ ਨੂੰ ਥਾਂ ਦਿੱਤੀ ਜਾਵੇਗੀ । ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਚੋਣਾਂ ਵਿੱਚ ਕਰੀਬ 25,500 ਮੁਲਾਜ਼ਮ ਚੋਣ ਡਿਊਟੀ ’ਤੇ ਰੱਖੇ ਗਏ ਹਨ । ਪਰ ਇਸ ਵਿੱਚ ਵੀ ਤਕਰੀਬਨ 14 ਹਜ਼ਾਰ ਦੇ ਕਰੀਬ ਅਧਿਆਪਕ ਹਨ । ਚੋਣ ਕਮਿਸ਼ਨ ਸਮਝਦਾ ਹੈ ਕਿ ਅਧਿਆਪਕਾਂ ਦੀਆਂ ਡਿਊਟੀਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਅਸਰ ਹੁੰਦਾ ਹੈ। ਇਸ ਨੂੰ ਮੁੱਖ ਰੱਖਦਿਆਂ ਅਗਲੇ ਸਾਲ ਤੋਂ ਅਧਿਆਪਕਾਂ ਦੀ ਗਿਣਤੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਸੀ-ਵਿਜਿਲ ਐਪ ‘ਤੇ 1600 ਸ਼ਿਕਾਇਤਾਂ ਮਿਲ ਚੁੱਕੀਆਂ ਹਨ । ਜਿਸ ਵਿੱਚੋਂ 99% ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਸਿਬਿਨ ਸੀ ਨੇ ਕਿਹਾ ਕਿ ਲੋਕ ਇਸ ਐਪ ‘ਤੇ ਆਪਣੇ ਲੋਕ ਸਭਾ ਹਲਕੇ ਵਿੱਚ ਹੋ ਰਹੀਆਂ ਨਿਯਮਾਂ ਦੀ ਉਲੰਘਣਾ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਐਪ ‘ਤੇ 100 ਮਿੰਟਾਂ ਦੇ ਅੰਦਰ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: