ਤਰਨਤਾਰਨ ‘ਚ ਚਰਚ ‘ਤੇ ਹੋਏ ਹਮਲੇ ਤੋਂ ਬਾਅਦ ADGP ਨਰੇਸ਼ ਅਰੋੜਾ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ ਅਤੇ ਸਾਰੇ ਚਰਚਾਂ ‘ਚ ਜਾ ਕੇ ਪਾਦਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਧੀਰਜ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਚਰਚ ‘ਤੇ ਹਮਲਾ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਭਵਿੱਖ ‘ਚ ਅਜਿਹੀ ਕੋਈ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ। ADGP ਨਰੇਸ਼ ਅਰੋੜਾ ਨੇ ਕਿਹਾ ਕਿ ਕੁਝ ਲੋਕ ਪੰਜਾਬ ਦੇ ਹਾਲਾਤ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਤੋਂ ਸਾਰਿਆਂ ਨੂੰ ਬਚਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪਿੰਡ ਠੱਕਰਪੁਰਾ ਸਥਿਤ ਕੈਥੋਲਿਕ ਚਰਚ ‘ਤੇ ਮੰਗਲਵਾਰ ਦੇਰ ਰਾਤ ਚਾਰ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਉਸ ਨੇ ਪ੍ਰਭੂ ਯਿਸੂ ਅਤੇ ਮਾਤਾ ਮਰੀਅਮ ਦੀ ਮੂਰਤੀ ਨੂੰ ਨਸ਼ਟ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇੰਨਾ ਹੀ ਨਹੀਂ ਉਸ ਨੇ ਪੁਜਾਰੀ ਨੂੰ ਧਮਕੀਆਂ ਦਿੰਦੇ ਹੋਏ ਉਸ ਦੀ ਬੋਲੈਰੋ ਕਾਰ ਨੂੰ ਵੀ ਅੱਗ ਲਗਾ ਦਿੱਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਵੀ ਐਲਾਨ ਕੀਤਾ ਹੈ। ਦੂਜੇ ਪਾਸੇ ਚਰਚ ‘ਤੇ ਹਮਲੇ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਚੰਡੀਗੜ੍ਹ ਵਾਸੀ ਸੁਖਜਿੰਦਰ ਗਿੱਲ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।