ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਕਮੇਟੀਆਂ ਲਈ ਮੰਤਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਚੰਨੀ ਵੱਲੋਂ 16 ਮੰਤਰੀਆਂ ਨੂੰ 23 ਜ਼ਿਲ੍ਹੇ ਸੌਂਪੇ ਗਏ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਰਜ਼ੀਆ ਸੁਲਤਾਨਾ ਦਾ ਨਾਮ ਨਹੀਂ ਹੈ।

ਜ਼ਿਕਰਯੋਗ ਹੈ ਕਿ ਰਜ਼ੀਆ ਸੁਲਤਾਨਾ ਨੇ ਨਵਜੋਤ ਸਿੱਧੂ ਦੇ ਸਮਰਥਨ ਵਿੱਚ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਤੋਂ ਹੀ ਉਨ੍ਹਾਂ ਨਾਲ ਮੁੱਖ ਮੰਤਰੀ ਚੰਨੀ ਦੀ ਨਾਰਾਜ਼ਗੀ ਬਰਕਰਾਰ ਹੈ। ਮੁੱਖ ਮੰਤਰੀ ਦੀ ਨਾਰਾਜ਼ਗੀ ਇਸ ਲਿਸਟ ਵਿੱਚ ਸਾਫ਼ ਦਿਖਾਈ ਦੇ ਰਹੀ ਹੈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਰਜ਼ੀਆ ਸੁਲਤਾਨਾ ਨੂੰ ਨਵਜੋਤ ਸਿੱਧੂ ਦਾ ਸਾਥ ਦੇਣਾ ਕਾਫ਼ੀ ਮਹਿੰਗਾ ਪੈ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਬਾਜਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਦਾ ਦਬਦਬਾ ਰਿਹਾ ਹੈ। ਮੁੱਖ ਮੰਤਰੀ ਚੰਨੀ ਵੱਲੋਂ ਇਨ੍ਹਾਂ ਮੰਤਰੀਆਂ ਨੂੰ 2-2 ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਫਿਰੋਜ਼ਪੁਰ ਤੇ ਮੁਕਤਸਰ ਸਾਹਿਬ, ਤ੍ਰਿਪਤ ਰਾਜਿੰਦਰ ਬਾਜਵਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਸਾਹਿਬ, ਸੁਖਬਿੰਦਰ ਸਰਕਾਰੀਆ ਨੂੰ ਗੁਰਦਸਪੁਰ ਤੇ ਫਾਜ਼ਿਲਕਾ ਜ਼ਿਲ੍ਹਾ, ਭਾਰਤ ਭੂਸ਼ਨ ਆਸ਼ੂ ਨੂੰ ਵੀ ਸਨਰੂਰ ਤੇ ਫਰੀਦਕੋਟ, ਓਮ ਪ੍ਰਕਾਸ਼ ਸੋਨੀ ਨੂੰ ਜਲੰਧਰ, ਬ੍ਰਹਮ ਮਹਿੰਦਰ ਨੂੰ ਮੋਹਾਲੀ, ਮਨਪ੍ਰੀਤ ਬਾਦਲ ਨੂੰ ਲੁਧਿਆਣਾ ਤੇ ਰੋਪੜ, ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ ਤੇ ਪਠਾਨਕੋਟ, ਰਾਣਾ ਗੁਰਜੀਤ ਸਿੰਘ ਨੂੰ ਬਰਨਾਲਾ ਤੇ ਮੋਗਾ, ਵਿਜੇ ਇੰਦਰ ਸਿੰਗਲਾ ਨੂੰ ਫਤਹਿਗੜ੍ਹ ਸਾਹਿਬ, ਰਣਦੀਪ ਸਿੰਘ ਨਾਭਾ ਨੂੰ ਕਪੂਰਥਲਾ, ਰਾਜੁਕੁਮਾਰ ਵੇਰਕਾ ਨੂੰ ਪਟਿਆਲਾ, ਸੰਗਤ ਸਿੰਘ ਗਿਲਜਿਆਂ ਨੂੰ ਸ਼ਹੀਦ ਭਗਤ ਸਿੰਘ ਨਗਰ, ਪ੍ਰਗਟ ਸਿੰਘ ਨੂੰ ਮਲੇਰਕੋਟਲਾ, ਰਾਜਾ ਵੜਿੰਗ ਨੂੰ ਮਾਨਸਾ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਬਠਿੰਡਾ ਜ਼ਿਲ੍ਹਾ ਸੌਂਪਿਆ ਗਿਆ ਹੈ।
ਦੇਖੋ ਵੀਡੀਓ : Sabudana Nashta Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe























