ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਉਹਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕਿਸਾਨ ਜੱਥੇਬੰਦੀਆਂ ਨਾਲ 23 ਦਸੰਬਰ ਨੂੰ ਸਵੇਰੇ 11.00 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। 17 ਦਸੰਬਰ ਨੁੰ ਹੋਣ ਵਾਲੀ ਇਹ ਮੀਟਿੰਗ ਪਹਿਲਾਂ ਮੁਲਤਵੀ ਹੋ ਗਈ ਸੀ।
ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ 32 ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 32 ਕਿਸਾਨ ਜੱਥੇਬੰਦੀਆਂ ਨੇ ਮੀਟਿੰਗ ਕੀਤੀ ਹੈ।ਟੋਲ ਪਲਾਜ਼ਿਆਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ।
ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਟੋਲ ਪਲਾਜ਼ਿਆਂ ਨੂੰ ਪੁਰਾਣੇ ਰੇਟਾਂ ‘ਤੇ ਹੀ ਖੋਲ੍ਹਿਆ ਜਾ ਸਕਦਾ ਹੈ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ। ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਅਸੀ ਧਰਨਿਆਂ ‘ਤੇ ਬੈਠੇ ਮੁਲਾਜ਼ਮਾਂ ਦਾ ਵੀ ਸਾਥ ਦਵਾਂਗੇ।
ਵੀਡੀਓ ਲਈ ਕਲਿੱਕ ਕਰੋ -: