ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਇਹ ਮੁਲਾਕਾਤ ਅੱਜ ਸ਼ਾਮ 6 ਵਜੇ ਦੇ ਕਰੀਬ ਹੋ ਸਕਦੀ ਹੈ । ਖਬਰਾਂ ਅਨੁਸਾਰ ਚਰਨਜੀਤ ਚੰਨੀ ਇਸ ਦੌਰਾਨ ਅਮਿਤ ਸ਼ਾਹ ਨਾਲ ਲਖੀਮਪੁਰੀ ਘਟਨਾ ਦੇ ਨਾਲ-ਨਾਲ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਬਾਰੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ
ਦੱਸ ਦੇਈਏ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧਿਆਨ ਇਸ ਘਟਨਾ ਵੱਲ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ ।