ਭਾਰਤੀ ਹਾਕੀ ਟੀਮ ਨੇ 1972 ਤੋਂ ਬਾਅਦ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚਣ ‘ਤੇ ਵਧਾਈ ਦਿੱਤੀ ਗਈ ।
ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ- 1972 ਤੋਂ ਬਾਅਦ ਪਹਿਲੀ ਵਾਰ ਪਹੁੰਚੀ ਸੈਮੀਫਾਈਨਲ ‘ਚ
ਦਰਅਸਲ, ਇਸ ਮੌਕੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕਿਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗ੍ਰੇਟ ਬ੍ਰਿਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਤੇ 41 ਸਾਲਾਂ ਬਾਅਦ ਓਲੰਪਿਕ ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ਼ ਤਿੰਨ ਗੋਲ ਕੀਤੇ ਗਏ। ਸਾਰਿਆਂ ਨੂੰ ਮੁਬਾਰਕਾਂ ਤੇ ਜਲਦੀ ਜਿੱਤ ਕੇ ਭਾਰਤ ਆਓ… ਅਸੀਂ ਤੁਹਾਡਾ ਇੰਤਜ਼ਾਰ ਕਰ ਰਹੇ ਹਾਂ।”
ਇਹ ਵੀ ਦੇਖੋ: AK 47 ਤੋਂ ਵੱਧ ਖੌਫ਼ ਮੱਖੀਆਂ ਦਾ! ਸੌਣ ਤੋਂ ਲੈਕੇ ਰੋਟੀ ਖਾਣ ਤਕ ਹਰ ਪਾਸੇ ਮੱਖੀਆਂ ਹੀ ਮੱਖੀਆਂ !