ਜਨਵਰੀ ਦੇ ਆਖਰੀ ਹਫਤੇ ਵੀ ਠੰਡ ਦਾ ਦੌਰ ਜਾਰੀ ਹੈ । ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਫਰਵਰੀ ਮਹੀਨੇ ਵਿੱਚ ਵੀ ਮੌਸਮ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਅੱਜ ਤੋਂ ਦੇਸ਼ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਜਿਸਦੇ ਤਹਿਤ ਨਾ ਸਿਰਫ਼ ਤਾਪਮਾਨ ਵਿੱਚ ਗਿਰਾਵਟ ਆਵੇਗੀ, ਸਗੋਂ 2 ਤੋਂ 4 ਫਰਵਰੀ ਵਿਚਾਲੇ ਬਾਰਿਸ਼ ਵੀ ਪੈ ਸਕਦੀ ਹੈ।
ਮੌਸਮ ਵਿਭਾਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਅਗਲੇ ਦੋ ਦਿਨਾਂ ਤੱਕ 15-25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ । ਇਸ ਲਈ ਇਨ੍ਹਾਂ ਇਲਾਕਿਆਂ ਦਾ ਤਾਪਮਾਨ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ।
ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ
ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅਗਲੇ 24 ਘੰਟਿਆਂ ਬਾਅਦ ਪੂਰਬੀ ਰਾਜਸਥਾਨ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਸਕਦੀ ਹੈ।
ਦੱਸ ਦੇਈਏ ਮੌਸਮ ਵਿਭਾਗ ਅਨੁਸਾਰ ਸੂਬਾ ਇਸ ਸਮੇਂ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2-3 ਦਿਨਾਂ ਦੌਰਾਨ ਪੰਜਾਬ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ ਅਤੇ ਧੁੰਦ ਵੀ ਬਣੀ ਰਹੇਗੀ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -: